19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸੰਸਦ ਮੈਂਬਰ ਚੰਨੀ ਦੇ ਮਿਲਣੀ ਸਮਾਗਮ ਵਿਚ ਨਕੋਦਰ ਹਲਕੇ ਤੋਂ ਸੈਂਕੜੇ ਵਰਕਰਾਂ ਦੀ ਸ਼ਮੂਲੀਅਤ-ਡਾ. ਨਵਜੋਤ ਸਿੰਘ ਦਾਹੀਆ

Ad Position 21
No active advertisement
ਅਜੀਤ ਡੈਸਕ 10-04-2026
ਨਕੋਦਰ, 9 ਅਪ੍ਰੈਲ (ਗੁਰਵਿੰਦਰ ਸਿੰਘ)-ਜਲੰਧਰ ਵਿਖੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਨਵੇਂ ਨਿਵਾਸ ਸਥਾਨ 'ਤੇ ਆਯੋਜਿਤ ਮਿਲਣੀ ਸਮਾਗਮ ਵਿਚ ਨਕੋਦਰ ਹਲਕੇ ਤੋਂ ਸੈਂਕੜਿਆਂ ਕਾਂਗਰਸੀ ਵਰਕਰਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਰਕਰ ਸਮਾਗਮ ਸਥਲ 'ਤੇ ਪਹੁੰਚੇ ਅਤੇ ਸੰਸਦ ਮੈਂਬਰ ਚੰਨੀ ਨੂੰ ਨਵੇਂ ਘਰ ਦੀਆਂ ਵਧਾਈਆਂ ਦਿੱਤੀਆਂ | ਡਾ. ਨਵਜੋਤ ਸਿੰਘ ਦਾਹੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ ਅਤੇ ਅੱਜ ਨਕੋਦਰ ਹਲਕੇ ਤੋਂ ਵਰਕਰਾਂ ਦੀ ਵੱਡੀ ਹਾਜ਼ਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੰਗਠਨ ਜ਼ਮੀਨੀ ਪੱਧਰ 'ਤੇ ਪੂਰੀ ਤਰ੍ਹਾਂ ਸਰਗਰਮ ਤੇ ਮਜ਼ਬੂਤ ਹੈ | ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਮੇਸ਼ਾਂ ਵਰਕਰਾਂ ਨੂੰ ਸਤਿਕਾਰ ਦਿੱਤਾ ਹੈ ਅਤੇ ਪਾਰਟੀ ਪਰਿਵਾਰ ਨੂੰ ਨਾਲ ਲੈ ਕੇ ਚੱਲਣ ਦੀ ਰਾਜਨੀਤੀ ਕੀਤੀ ਹੈ | ਇਹੀ ਕਾਰਨ ਹੈ ਕਿ ਉਨ੍ਹਾਂ ਦੇ ਨਵੇਂ ਨਿਵਾਸ 'ਤੇ ਆਯੋਜਿਤ ਇਸ ਮਿਲਣੀ ਸਮਾਗਮ ਵਿਚ ਵਰਕਰਾਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ | ਡਾ. ਦਾਹੀਆ ਨੇ ਕਿਹਾ ਕਿ ਅਜਿਹੇ ਸਮਾਗਮ ਪਾਰਟੀ ਦੇ ਅੰਦਰ ਆਪਸੀ ਸੰਵਾਦ, ਭਾਈਚਾਰੇ ਤੇ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਮਜ਼ਬੂਤ ਕਰਦੇ ਹਨ | ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਹੋਰ ਵੱਧ ਤਾਕਤ ਨਾਲ ਲੋਕਾਂ ਦੇ ਮੁੱਦੇ ਉਠਾਏਗੀ | ਸਮਾਗਮ ਦੌਰਾਨ ਵਰਕਰਾਂ ਨੇ ਆਪਸੀ ਵਿਚਾਰ-ਵਟਾਂਦਰਾ ਕੀਤਾ ਤੇ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਸਕਾਰਾਤਮਕ ਚਰਚਾ ਵੀ ਹੋਈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵਿਧਾਇਕ ਬਲਕਾਰ ਸਿੰਘ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸੈਰ ਕਰ ਰਹੇ ਪਤੀ ਪਤਨੀ ਤੋਂ ਮੋਬਾਈਲ ਤੇ ਵਾਲੀਆਂ ਖੋਹੀਆਂ
Ad Position 24