06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆਜ਼ਾਦ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਜ਼ਿਲ੍ਹਾ ਹੈੱਡਕੁਆਰਟਰ 'ਤੇ ਧਰਨਾ

Ad Position 21
No active advertisement
ਅਜੀਤ ਡੈਸਕ 11-04-2026
ਜਲੰਧਰ, 10 ਅਪ੍ਰੈਲ (ਜਸਪਾਲ ਸਿੰਘ)-ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਸੰਬੰਧੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਾਂਅ ਡਿਪਟੀ ਕਮਿਸ਼ਨਰ ਜਲੰਧਰ ਨੂੰ ਇਕ ਮੰਗ-ਪੱਤਰ ਸੌਪਿਆ ਗਿਆ | ਇਸ ਮੌਕੇ ਇਨਸਾਫ ਟੀਮ ਪੰਜਾਬ ਵਲੋਂ ਕੁਲਵੰਤ ਸਿੰਘ ਪੱਡਾ ਜ਼ਿਲ੍ਹਾ ਪ੍ਰਧਾਨ ਜਲੰਧਰ, ਸੁਖਦੀਪ ਸਿੰਘ ਮੀਤ ਪ੍ਰਧਾਨ ਤੇ ਅੰਨਦਾਤਾ ਕਿਸਾਨ ਯੂਨੀਅਨ ਦੇ ਆਗੂ ਵੀ ਹਾਜ਼ਰ ਰਹੇ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਖਸਖਸ ਦੀ ਖੇਤੀ ਸ਼ੁਰੂ ਕੀਤੀ ਜਾਵੇ ਤਾਂ ਜੋ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕੇ ਤੇ ਕਿਸਾਨਾਂ ਨੂੰ ਕਰਜ਼ੇ ਦੀ ਮਾਰ ਤੋਂ ਬਚਾਇਆ ਜਾ ਸਕੇ | ਇਸ ਤੋਂ ਇਲਾਵਾ ਨੌਜਵਾਨਾਂ ਨੂੰ ਚਿੱਟੇ ਦੇ ਨਸ਼ੇ ਤੋਂ ਬਚਾਉਣ ਲਈ ਵੀ ਪੰਜਾਬ ਵਿਚ ਭੁੱਕੀ ਅਫੀਮ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ | ਉਨਾ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕ ਲਈ ਸਖਤ ਕਾਨੂੰਨ ਬਣਾਇਆ ਜਾਵੇ | ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੂਹ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਨੂੰ ਸੈਟਲਮੈਂਟ ਸਕੀਮਾਂ ਚਲਾਉਣ ਦੇ ਹੁਕਮ ਦਿੱਤੇ ਜਾਣ | ਇਸ ਤੋਂ ਇਲਾਵਾ ਹੜ੍ਹ ਪੀੜਤਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਅਤੇ ਕੁਦਰਤੀ ਆਫਤਾਂ ਲਈ ਕੇਂਦਰ ਸਰਕਾਰ ਵਲੋਂ ਵਿਸ਼ੇਸ਼ ਪੈਕੇਜ ਦਿੱਤੇ ਜਾਣ | ਇਸ ਮੌਕੇ ਮਨਪ੍ਰੀਤ ਸਿੰਘ ਮੰਨਾ ਜ਼ਿਲ੍ਹਾ ਪ੍ਰਧਾਨ, ਹਰਿੰਦਰਜੀਤ ਸਿੰਘ ਜਿਲਾ ਪ੍ਰਧਾਨ ਜਲੰਧਰ ਸ਼ਹਿਰੀ, ਗੁਰਬਹਾਰ ਸਿੰਘ, ਬਲਵਿੰਦਰ ਸਿੰਘ, ਪ੍ਰਭਜੀਤ ਸਿੰਘ, ਸੁਖਵਿੰਦਰ ਸਿੰਘ, ਸਕੱਤਰ ਸਿੰਘ ਤੇ ਹਰਪਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੰਵਰਵੀਰ ਸਿੰਘ ਸਰਾਏ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਮੇਅਰ ਵਲੋਂ ਹਾਜ਼ਰੀ ਚੈਕਿੰਗ ਦੌਰਾਨ ਗਾਇਬ ਮਿਲੇ ਕਈ ਅਫ਼ਸਰ ਤੇ ਮੁਲਾਜ਼ਮ
Ad Position 24
No active advertisement