ਜਲੰਧਰ, 10 ਅਪ੍ਰੈਲ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਕੰਵਰਵੀਰ ਸਿੰਘ ਸਰਾਏ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕੰਵਰਵੀਰ ਸਿੰਘ ਸਰਾਏ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਜ਼ਿਲ੍ਹੇ 'ਚ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇ | ਦੱਸਣਯੋਗ ਹੈ ਕਿ ਕੰਵਰਵੀਰ ਸਿੰਘ ਸਰਾਏ ਵਲੋਂ ਹਾਲ ਹੀ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਵਰਿਆਣਾ ਜ਼ੋਨ ਤੋਂ ਚੋਣ ਵੀ ਲੜੀ ਗਈ ਸੀ ਤੇ ਉਹ ਪਿਛਲੇ ਕਾਫੀ ਸਮੇਂ ਤੋਂ ਸਿਆਸਤ 'ਚ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ | ਕੰਵਰਵੀਰ ਸਿੰਘ ਸਰਾਏ ਨੇ ਕਿਹਾ ਕਿ ਮੌਜੂਦਾ 'ਆਪ' ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਤੇ ਆਉਂਦੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ 'ਚ ਕਾਂਗਰਸ ਸ਼ਾਨਦਾਰ ਜਿੱਤ ਹਾਸਿਲ ਕਰਕੇ ਸਰਕਾਰ ਬਣਾਏਗੀ |