ਅੰਮਿ੍ਤਸਰ, 10 ਅਪ੍ਰੈਲ (ਸਟਾਫ ਰਿਪੋਰਟਰ)-ਸ੍ਰੀ ਦਰਬਾਰ ਸਾਹਿਬ ਵਿਖੇ ਚੱਲ ਰਹੀਆਂ ਸੇਵਾਵਾਂ 'ਚ ਜਲੰਧਰ ਨਿਵਾਸੀ ਸ਼ਰਧਾਲੂ ਇੰਦਰਜੀਤ ਸਿੰਘ ਗੁਲਾਟੀ ਨੇ 25 ਲੱਖ ਰੁਪਏ ਦੀ ਰਾਸ਼ੀ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਗੁਲਾਟੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ | ਐਡਵੋਕੇਟ ਧਾਮੀ ਨੇ ਕਿਹਾ ਇੰਦਰਜੀਤ ਸਿੰਘ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਬੀਬੀ ਹਰਜਿੰਦਰ ਕੌਰ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ |