05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਲਾਡੋਵਾਲੀ ਰੋਡ ਮਾਰਕੀਟ ਵੈਲਫੇਅਰ ਸੁਸਾਇਟੀ ਵਲੋਂ ਕੀਰਤਨ ਦਰਬਾਰ ਅੱਜ

Ad Position 21
No active advertisement
ਅਜੀਤ ਡੈਸਕ 11-04-2026
ਜਲੰਧਰ, 10 ਅਪ੍ਰੈਲ (ਐੱਮ. ਐੱਸ. ਲੋਹੀਆ)-ਲਾਡੋਵਾਲੀ ਰੋਡ ਮਾਰਕੀਟ ਵੈਲਫੇਅਰ ਸੁਸਾਇਟੀ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ, ਦੁਆਬਾ ਖਾਲਸਾ ਸਕੂਲ ਮਾਰਕੀਟ ਲਾਡੋਵਾਲੀ ਰੋਡ, ਨੇੜੇ ਰੇਲਵੇ ਫਾਟਕ, ਜਲੰਧਰ ਵਿਖੇ 11 ਅਪ੍ਰੈਲ ਨੂੰ ਸ਼ਾਮ 4 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ਮਨਿੰਦਰ ਪਾਲ ਸਿੰਘ ਖਹਿਰਾ ਨੇ ਜਾਣਕਾਰੀ ਦਿੱਤੀ ਕਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਸ਼ੌਕੀਨ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ), ਭਾਈ ਕਮਲਜੀਤ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ) ਤੇ ਭਾਈ ਲਾਲ ਸਿੰਘ ਨੂਰਪੁਰੀ ਕੀਰਤਨ ਦੀ ਹਾਜ਼ਰੀ ਭਰਨਗੇ | ਗਿਆਨੀ ਗੁਰਮੀਤ ਸਿੰਘ ਸਟੇਜ ਸਕੱਤਰ ਦੀ ਸੇਵਾ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਤੇ ਬਕਾਇਆ ਦੇਣ ਦੇ ਆਦੇਸ਼ਾਂ ਦਾ ਮੁਲਾਜ਼ਮ ਜਥੇਬੰਦੀ ਨੇ ਕੀਤਾ ਸਵਾਗਤ ਅਗਲੀ ਖ਼ਬਰ ਕੇ. ਐਲ. ਸਹਿਗਲ ਮੈਮੋਰੀਅਲ ਹਾਲ ਵਿਖੇ ਪੰਜਾਬੀ ਥੀਏਟਰ ਫੈਸਟੀਵਲ ਦੀਆਂ ਧੁੰਮਾਂ
Ad Position 24
No active advertisement