05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡੀ. ਏ. ਤੇ ਬਕਾਇਆ ਦੇਣ ਦੇ ਆਦੇਸ਼ਾਂ ਦਾ ਮੁਲਾਜ਼ਮ ਜਥੇਬੰਦੀ ਨੇ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 11-04-2026
ਜਲੰਧਰ, 10 ਅਪ੍ਰੈਲ (ਸ਼ਿਵ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਡੀ. ਏ. ਦੀਆਂ ਕਿਸ਼ਤਾਂ ਤੇ ਉਨ੍ਹਾਂ ਦਾ ਬਕਾਇਆ ਦੇਣ ਬਾਰੇ ਆਏ ਫ਼ੈਸਲੇ ਮੁਤਾਬਿਕ 30 ਜੂਨ ਤੱਕ ਇਹ ਡੀ. ਏ. ਦੀ ਅਦਾਇਗੀ ਕਰਨੀ ਹੋਵੇਗੀ, ਦਾ ਮੁਲਾਜ਼ਮ ਜਥੇਬੰਦੀ ਨੇ ਸਵਾਗਤ ਕੀਤਾ ਹੈ | ਇਹ ਕੇਸ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪਾਇਆ ਹੋਇਆ ਸੀ | ਇਸ ਫ਼ੈਸਲੇ ਨਾਲ ਮੁਲਾਜ਼ਮਾਂ Ýਚ ਖ਼ੁਸ਼ੀ ਦੀ ਲਹਿਰ ਦÏੜ ਗਈ ਹੈ | ਪੰਜਾਬ ਦੀ 'ਆਪ' ਤੋਂ ਆਪਣੇ ਚਾਰ ਸਾਲ ਪਹਿਲਾਂ ਚੋਣਾਂ ਵਿਚ ਕੀਤੇ ਵਾਅਦੇ ਕਿ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ | ਵਾਅਦੇ ਪੂਰੇ ਕਰਨ ਦੀ ਮੰਗ ਕਰਦਿਆਂ ਪੰਜਾਬ ਮਿਊਾਸਪਲ ਵਰਕਰਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਵਾਲੀਆਂ ਬੁਢਲਾਡਾ, ਨੈਬ ਸਿੰਘ ਜੈਤੋ, ਸਤਿਨਾਮ ਅਹਿਮਦਗੜ੍ਹ, ਬਲਵੀਰ ਖਹਿਰਾ ਗੁਰਦਾਸਪੁਰ, ਮੁਹੰਮਦ ਹਨੀਫ਼ ਮਲੇਰਕੋਟਲਾ ਨੇ ਕਿਹਾ ਕਿ ਸਰਕਾਰ ਨੂੰ ਇਹ ਆਪਣੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਕੇ ਮੁਲਾਜ਼ਮਾਂ ਨੂੰ ਰਾਹਤ ਦੇਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ 'ਚ ਵਿਸਾਖੀ ਤੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਲਾਡੋਵਾਲੀ ਰੋਡ ਮਾਰਕੀਟ ਵੈਲਫੇਅਰ ਸੁਸਾਇਟੀ ਵਲੋਂ ਕੀਰਤਨ ਦਰਬਾਰ ਅੱਜ
Ad Position 24
No active advertisement