03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਵਿਖੇ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 11-04-2026
ਜਲੰਧਰ, 10 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਗੁਰੂ ਤੇਗ ਬਹਾਦਰ ਸਾਹਿਬ ਤੇ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਏ ਗਏ | ਇਸ ਤਹਿਤ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵਿਸ਼ੇਸ਼ ਦੀਵਾਨ ਸਜਾਏ ਗਏ | ਸਜਾਏ ਗਏ ਇਨ੍ਹਾਂ ਦੀਵਾਨਾਂ 'ਚ ਭਾਈ ਅਵਤਾਰ ਸਿੰਘ ਖੋਜੀ ਨੇ ਸੰਗਤ ਨੂੰ ਗੁਰੂ ਸਾਹਿਬਾਨ ਦੇ ਜੀਵਨ ਤੇ ਇਤਿਹਾਸ ਨਾਲ ਜੋੜਿਆ | ਭਾਈ ਸਰਬਜੀਤ ਸਿੰਘ (ਹਜ਼ੂਰੀ ਰਾਗੀ) ਦੇ ਜਥੇ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮਿੰਦਰ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਅਤੇ ਜਾਣਕਾਰੀ ਦਿੱਤੀ ਕਿ ਵਿਸਾਖੀ ਪੁਰਬ ਸੰਬੰਧੀ ਸੰਗਤ ਵਲੋਂ ਕੀਤੇ ਗਏ ਸ੍ਰੀ ਸਹਿਜ ਪਾਠਾਂ ਦੇ ਭੋਗ 12 ਅਪ੍ਰੈਲ ਨੂੰ ਸਵੇਰੇ 8 ਵਜੇ ਪਾਏ ਜਾਣਗੇ | ਇਸ ਮੌਕੇ ਮਨਪ੍ਰੀਤ ਸਿੰਘ ਸਚਦੇਵਾ, ਹਰਦੀਪ ਸਿੰਘ, ਜਤਿੰਦਰ ਸਿੰਘ, ਸੁਖਬੀਰ ਸਿੰਘ, ਕੈਪਟਨ ਪੀ. ਐਸ. ਭੱਲਾ, ਤੀਰਥ ਸਿੰਘ, ਜਤਿੰਦਰ ਸਿੰਘ, ਨਿਰਮਲ ਸਿੰਘ, ਜਸਵੀਰ ਸਿੰਘ, ਨਰਿੰਦਰਪਾਲ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਲੋਨੀਆਂ ਦੀਆਂ ਬਕਾਇਆ ਫ਼ੀਸਾਂ ਜਮਾਂ ਕਰਵਾਉਣ ਨੂੰ ਲੈ ਕੇ ਨਿਗਮ 'ਚ ਆਉਣੇ ਸ਼ੁਰੂ ਹੋਏ ਕਈ ਕਾਲੋਨਾਈਜ਼ਰ ਅਗਲੀ ਖ਼ਬਰ ਗੁਰਦੁਆਰਾ ਆਦਰਸ਼ ਨਗਰ ਵਿਖੇ ਵਿਸਾਖੀ ਪੁਰਬ ਮੌਕੇ ਅੰਮਿ੍ਤ ਸੰਚਾਰ ਕੱਲ੍ਹ
Ad Position 24
No active advertisement