ਜਲੰਧਰ, 10 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਕੰਨਵ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਐਸ. ਓ. ਆਈ. (ਸੋਈ) ਦੁਆਬਾ ਜ਼ੋਨ ਦੇ ਪ੍ਰਧਾਨ ਜੱਸ ਭੁੱਲਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜਲੰਧਰ ਪੁੱਜਣ 'ਤ ਜੱਸ ਭੁੱਲਰ ਤੇ ਉਨ੍ਹਾਂ ਦੇ ਸਾਥੀਆਂ ਦਾ ਕੰਨਵ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਕੰਨਵ ਸ਼ਰਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ ਤੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ 'ਚ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰਕੇ ਸਰਕਾਰ ਬਣਾਏਗੀ | ਇਸ ਮੌਕੇ ਜੱਸ ਭੁੱਲਰ ਨੇ ਵੀ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਪੰਜਾਬ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ |