02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮਹਿਤਪੁਰ ਫ਼ੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਨਵੀਂ ਕਮੇਟੀ ਦੀ ਚੋਣ

Ad Position 21
No active advertisement
ਅਜੀਤ ਡੈਸਕ 11-04-2026
ਮਹਿਤਪੁਰ, 10 ਅਪ੍ਰੈਲ (ਲਖਵਿੰਦਰ ਸਿੰਘ)-ਮਹਿਤਪੁਰ ਫ਼ੋਟੋਗ੍ਰਾਫਰਜ਼ ਐਸੋਸੀਏਸ਼ਨ ਵਲੋਂ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ | ਮੀਟਿੰਗ ਵਿਚ ਐਸੋਸੀਏਸ਼ਨ ਦੇ ਸਾਰੇ ਮੈਂਬਰ ਸਾਹਿਬਾਨ ਨੇ ਪੂਰੇ ਉਤਸ਼ਾਹ ਤੇ ਇਕਜੁੱਟਤਾ ਨਾਲ ਹਾਜ਼ਰੀ ਭਰੀ | ਮੀਟਿੰਗ ਦੀ ਸ਼ੁਰੂਆਤ ਮੈਂਬਰਾਂ ਦੇ ਸਵਾਗਤ ਨਾਲ ਕੀਤੀ ਗਈ ਤੇ ਐਸੋਸੀਏਸ਼ਨ ਦੇ ਭਵਿੱਖੀ ਕਾਰਜਾਂ ਅਤੇ ਵਿਕਾਸ ਸੰਬੰਧੀ ਵਿਚਾਰ-ਵਟਾਂਦਰਾ ਕੀਤਾ | ਸਹਿਮਤੀ ਨਾਲ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਪ੍ਰਕਿਰਿਆ ਪੂਰੀ ਕੀਤੀ ਗਈ | ਚੁਣੇ ਗਏ ਨਵੇਂ ਪ੍ਰਧਾਨ ਰਾਕੇਸ਼ ਕੁਮਾਰ ਨੂੰ ਸਾਰੇ ਮੈਂਬਰਾਂ ਵਲੋਂ ਵਧਾਈਆਂ ਦਿੱਤੀਆਂ ਗਈਆਂ ਤੇ ਉਨ੍ਹਾਂ ਦੇ ਅਗਵਾਈ ਹੇਠ ਐਸੋਸੀਏਸ਼ਨ ਨੂੰ ਹੋਰ ਉਚਾਈਆਂ ਤੱਕ ਲੈ ਜਾਣ ਦੀ ਉਮੀਦ ਜਤਾਈ ਗਈ | ਇਸ ਦੇ ਨਾਲ ਹੀ ਸਾਰੇ ਮੈਂਬਰਾਂ ਨੇ ਇਕੱਠੇ ਹੋ ਕੇ ਐਸੋਸੀਏਸ਼ਨ ਦੀ ਤਰੱਕੀ, ਇਕੱਤਰਤਾ ਤੇ ਭਲਾਈ ਲਈ ਮਿਲਜੁਲ ਕੇ ਕੰਮ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ, ਪ੍ਰਧਾਨ ਰਾਕੇਸ਼ ਕੁਮਾਰ, ਸੈਕਟਰੀ ਮਨੀਸ਼, ਖਜਾਨਚੀ ਇੰਦਰਜੀਤ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ, ਜੁਆਇੰਟ ਸੈਕਟਰੀ ਸੁਨੀਲ, ਜੁਆਇੰਟ ਸੈਕਟਰੀ ਪ੍ਰਦੀਪ ਕੁਮਾਰ, ਸਲਾਹਕਾਰ ਰੂਪ ਲਾਲ, ਹਰਜਿੰਦਰ ਸਿੰਘ, ਮਨੀ, ਮਠਾੜੂ, ਪ੍ਰੀਤ ਹਾਂਡਾ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਦਾ 5ਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬਲਾਕ ਫਿਲੌਰ ਦੀ ਚੇਅਰਪਰਸਨ ਸੰਦੀਪ ਕੌਰ ਤੇ ਉਪ ਚੇਅਰਪਰਸਨ ਬੀਬੀ ਨਛੱਤਰੋ ਦੀ ਹੋਈ ਤਾਜਪੋਸ਼ੀ
Ad Position 24
No active advertisement