02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਏਕਮ ਪਬਲਿਕ ਸਕੂਲ ਮਹਿਤਪੁਰ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 11-04-2026
ਮਹਿਤਪੁਰ, 10 ਅਪ੍ਰੈਲ (ਲਖਵਿੰਦਰ ਸਿੰਘ)-ਏਕਮ ਪਬਲਿਕ ਸਕੂਲ ਮਹਿਤਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੇ ਪ੍ਰਕਾਸ਼ ਕਰਵਾ ਕੇ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਪਾਠ ਕਰਵਾਏ ਗਏ | ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਅਤੇ ਪਿ੍ੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਾਂਝੇ ਤੌਰ 'ਤੇ ਦਿੱਤੀ ਗਈ | ਉਹਨਾਂ ਦੱਸਿਆ ਕਿ ਏਕਮ ਪਬਲਿਕ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਕਾਲ ਪੁਰਖ ਦਾ ਓਟ ਆਸਰਾ ਲੇਦੈ ਹੋਏ ਕੀਤੀ ਗਈ | ਸਕੂਲ ਦੇ ਬੱਚਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਜਿਸ ਨੂੰ ਸਭ ਵਲੋਂ ਬਹੁਤ ਹੀ ਪਿਆਰ ਤੇ ਸਤਿਕਾਰ ਸਹਿਤ ਸਰਵਣ ਕੀਤਾ ਗਿਆ |ਗੁਰੁ ਘਰ ਦੇ ਗ੍ਰੰਥੀ ਸਿੰਘ ਵਲੋਂ ਬੱਚਿਆ ਦੇ ਉਜਲ ਭਵਿੱਖ ਲਈ ਅਰਦਾਸ ਬੇਨਤੀ ਕੀਤੀ ਗਈ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ |ਇਸ ਮੌਕੇ ਸਮੂਹ ਅਧਿਆਪਕ ਸਹਿਬਾਨ , ਟਰਾਂਸਪੋਰਟ ਸਟਾਫ਼ ਅਤੇ ਬਾਕੀ ਸਾਰੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ
Ad Position 24
No active advertisement