ਸ਼ਾਹਕੋਟ, 10 ਅਪ੍ਰੈਲ (ਸੁਖਦੀਪ ਸਿੰਘ)-ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ (ਰਜਿ.) ਸ਼ਾਹਕੋਟ ਦੇ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ ਦੇ ਯਤਨਾ ਸਦਕਾ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਦੇ ਸਹਿਯੋਗ ਨਾਲ ਜ਼ਿਲ੍ਹਾ ਯੋਜਨਾ ਬੋਰਡ ਜਲੰਧਰ ਦੇ ਚੇਅਰਮੈਨ ਅੰਮਿ੍ਤਪਾਲ ਸਿੰਘ ਵਲੋਂ ਤਹਿਸੀਲ ਕੰਪਲੈਕਸ ਸ਼ਾਹਕੋਟ ਵਿਖੇ ਨਵੇਂ ਬਣ ਰਹੇ ਡਾ. ਭੀਮ ਰਾਓ ਅੰਬੇਡਕਰ ਪਾਰਕ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਇਸ ਸੰਬੰਧੀ 'ਆਪ' ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ ਸ਼ਾਹਕੋਟ ਦੇ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ, ਖਜ਼ਾਨਚੀ ਬਲਵੀਰ ਸਿੰਘ ਢੰਡੋਵਾਲ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਮੈਂਬਰ ਰਾਖੀ ਮੱਟੂ ਐੱਮ. ਸੀ. ਨੇ ਦੱਸਿਆ ਕਿ ਡਾ. ਅੰਬੇਡਕਰ ਦੀ ਦੇਸ਼ ਨੂੰ ਬਹੁਤ ਵੱਡੀ ਦੇਣ ਹੈ, ਜਿਨ੍ਹਾਂ ਦੇ ਜਨਮ ਦਿਨ ਮੌਕੇ 14 ਅਪ੍ਰੈਲ ਨੂੰ ਜਿਥੇ ਤਹਿਸੀਲ ਕੰਪਲੈਕਸ ਸ਼ਾਹਕੋਟ ਵਿਖੇ ਉਨ੍ਹਾਂ ਦੀ ਪ੍ਰਤਿਮਾ ਦਾ ਉਦਘਾਟਨ ਬਾਲਯੋਗੀ ਬਾਬਾ ਪ੍ਰਗਟ ਨਾਥ (ਰਹੀਮਪੁਰ ਵਾਲੇ) ਚੇਅਰਮੈਨ ਸ਼ਰਾਇਨ ਬੋਰਡ ਵਾਲਮੀਕਿ ਤੀਰਥ ਅੰਮਿ੍ਤਸਰ ਸਵੇਰੇ 11 ਵਜੇ ਕਰਨਗੇ, ਉਥੇ ਹੀ ਖੁਸ਼ੀ ਦੀ ਗੱਲ ਇਹ ਵੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਜਲੰਧਰ ਦੇ ਚੇਅਰਮੈਨ ਅੰਮਿ੍ਤਪਾਲ ਸਿੰਘ ਰਾਹੀਂ ਉਸੇ ਜਗ੍ਹਾ ਸੁੰਦਰ ਪਾਰਕ ਬਣਾਉਣ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਸਮਾਜ ਦਾ ਮਾਣ ਵਧਾਇਆ ਹੈ | ਉਨ੍ਹਾਂ ਗ੍ਰਾਂਟ ਜਾਰੀ ਕਰਨ 'ਤੇ ਮੁੱਖ ਮੰਤਰੀ ਭਗਵੰਤ ਮਾਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮਿ੍ਤਪਾਲ ਸਿੰਘ ਦਾ ਹਲਕਾ ਵਾਸੀਆਂ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਕ ਸੰਬੰਧੀ ਟੈਂਡਰ ਪਾਸ ਹੋਣ ਉਪਰੰਤ ਤੁਰੰਤ ਪਾਰਕ ਦਾ ਨਿਰਮਾਣ ਵੀ ਸ਼ੁਰੂ ਹੋ ਜਾਵੇਗਾ | ਇਸ ਮੌਕੇ ਜੱਸੀ ਨਿਹਾਲੂਵਾਲ, ਮਾਸਟਰ ਗੁਰਮੇਜ ਲਾਲ ਹੀਰ, ਲੈਕਚਰਾਰ ਦੇਵ ਰਾਜ ਮੀਏਾਵਾਲ, ਠੇਕੇਦਾਰ ਅਵਤਾਰ ਸਿੰਘ ਰਾਮੇ, ਨੰਬਰਦਾਰ ਨਿਰੰਜਣ ਸਿੰਘ ਪੂਨੀਆਂ ਆਦਿ ਹਾਜ਼ਰ ਸਨ |