02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਦਾਣਾ ਮੰਡੀ ਆਦਮਪੁਰ ਦੇ ਪੁਖਤਾ ਪ੍ਰਬੰਧ-ਚੇਅਰਮੈਨ ਰਾਜਵੰਸ਼

Ad Position 21
No active advertisement
ਅਜੀਤ ਡੈਸਕ 11-04-2026
ਆਦਮਪੁਰ, 10 ਅਪ੍ਰੈਲ (ਹਰਪ੍ਰੀਤ ਸਿੰਘ)-ਸਥਾਨਕ ਦਾਣਾ ਮੰਡੀ ਵਿਚ ਕਣਕ ਦੀ ਸਰਕਾਰੀ ਖਰੀਦ ਦਾ ਕੰਮ ਪੂਰੀ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ | ਮੰਡੀ ਬੋਰਡ ਤੇ ਪ੍ਰਸ਼ਾਸਨ ਵਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕੋਈ ਵੱਡੀ ਦਿੱਕਤ ਪੇਸ਼ ਨਹੀਂ ਆ ਰਹੀ | ਪ੍ਰਸ਼ਾਸਨ ਨਾਲ ਕੀਤੀ ਮੀਟਿੰਗ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਜਵੰਸ ਨੇ ਦੱਸਿਆ ਦਾਣਾ ਮੰਡੀ ਆਦਮਪੁਰ ਅਧੀਨ ਆਉਂਦੀਆਂ ਸਮੂਹ ਮੰਡੀਆਂ ਵਿਚ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ ਜਿਨ੍ਹਾਂ ਵਿਚ ਸਫਾਈ ਤੇ ਪਾਣੀ ਦੇ ਪ੍ਰਬੰਧ: ਕਿਸਾਨਾਂ ਲਈ ਪੀਣ ਵਾਲੇ ਸਾਫ ਪਾਣੀ ਤੇ ਬੈਠਣ ਲਈ ਛਾਂਦਾਰ ਜਗਹਾ ਦਾ ਖਾਸ ਖਿਆਲ ਰੱਖਿਆ ਗਿਆ ਹੈ | ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਤੇ ਭਰਾਈ ਦਾ ਕੰਮ ਲਗਾਤਾਰ ਜਾਰੀ ਹੈ | ਮੰਡੀ ਸਕੱਤਰ ਨੇ ਭਰੋਸਾ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਲਿਫਟਿੰਗ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾ ਦਿੱਤਾ ਜਾਵੇਗਾ | ਇਸ ਮੌਕੇ ਮੰਡੀ ਦੇ ਸਕੱਤਰ ਦਲਬੀਰ ਸਿੰਘ, ਚੇਅਰਮੈਨ ਪਰਮਜੀਤ ਸਿੰਘ ਰਾਜਵੰਸ਼, ਕਮਲਜੀਤ ਸਲਾਲਾ ਵਾਈਸ ਚੇਅਰਮੈਨ ਬਲਾਕ ਸੰਮਤੀ ਆਦਮਪੁਰ, ਸੁਖਦੇਵ ਸਿੰਘ, ਸਤਨਾਮ ਸਿੰਘ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਭੋਗਪੁਰ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸੰਬੰਧੀ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ-ਪਵਨ ਟੀਨੂੰ
Ad Position 24
No active advertisement