14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਲਾਂਬੜਾ ਵਿਖੇ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਲਾਂਬੜਾ/ਜਮਸ਼ੇਰ ਖਾਸ, 11 ਅਪ੍ਰੈਲ (ਗੁਰਮੇਲ ਸਿੰਘ, ਹਰਵਿੰਦਰ ਕੁਮਾਰ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀਬਾੜੀ ਪ੍ਰਦਰਸ਼ਨੀ ਸਿਖਲਾਈ ਕੈਂਪ ਨਕੋਦਰ ਰੋਡ ਸਥਿਤ ਨਿੱਜੀ ਰਿਜੋਰਟ ਵਿਖੇ ਲਗਾਇਆ | ਖੇਤੀਬਾੜੀ ਕਲਿਆਣ ਵਿਭਾਗ ਵਲੋਂ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਹਲਕਾ ਵਿਧਾਇਕ ਬਲਕਾਰ ਸਿੰਘ ਵਲੋਂ ਕੀਤਾ | ਵਿਧਾਇਕ ਬਲਕਾਰ ਸਿੰਘ ਨੇ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2026 ਝੋਨੇ ਦੇ ਸੀਜ਼ਨ ਨੂੰ ਧਿਆਨ 'ਚ ਰੱਖਦਿਆਂ ਕਿਸਾਨਾਂ ਦੇ ਹਿੱਤ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ | ਜ਼ਿਲ੍ਹਾ ਪੱਧਰੀ ਕੈਂਪ ਮੁੱਖ ਖੇਤੀਬਾੜੀ ਅਧਿਕਾਰੀ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਲਗਾਇਆ | ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਤੇ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਨਵੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਪ੍ਰਤੀ ਏਕੜ 7000 ਰੁਪਏ ਤੱਕ ਆਰਥਿਕ ਸਹਾਇਤਾ ਦੇਣ ਦੀ ਯੋਜਨਾ ਵੀ ਵਿਚਾਰਧੀਨ ਹੈ ਤਾਂ ਜੋ ਉਹ ਬਦਲਵੀਆਂ ਫਸਲਾ ਵੱਲ ਰੁਝਾਨ ਵਧਾ ਸਕਣ | ਇਸ ਨਾਲ ਹੀ ਕਿਸਾਨਾਂ ਨੂੰ ਆਧੁਨਿਕ ਤਕਨੀਕ ਖੇਤੀ ਸੰਦਾਂ ਦੀ ਵਰਤੋਂ ਲਈ ਟ੍ਰੇਨਿੰਗ ਵੀ ਦਿੱਤੀ ਜਾਵੇਗੀ | ਇਸ ਮੌਕੇ ਵਿਭਾਗ ਦੇ ਜੁਆਇੰਟ ਨਿਰਦੇਸ਼ਕ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ 2025-26 ਦੌਰਾਨ ਸੂਬੇ 'ਚ ਲਗਪਗ 129 ਲੱਖ ਹੈਕਟੇਅਰ ਖੇਤਰ 'ਚ ਖੇਤੀ ਕੀਤੀ ਗਈ ਸੀ, ਜਿਸ ਨਾਲ 1336 ਲੱਖ ਟਨ ਉਤਪਾਦਨ ਪ੍ਰਾਪਤ ਹੋਇਆ | ਸਰਕਾਰ ਦਾ ਟੀਚਾ ਉਤਪਾਦਨ ਵਧਾਉਣ ਦੇ ਨਾਲ-ਨਾਲ ਖਰਚ ਘਟਾਉਣਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਐਗਰੀਸਟੈਂਕ ਵਰਗੇ ਡਿਜ਼ੀਟਲ ਪਲੇਟਫਾਰਮ ਰਾਹੀਂ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇਗਾ | ਸਿਖਲਾਈ ਕੈਂਪ ਦੌਰਾਨ ਮੁੱਖ ਖੇਤੀਬਾੜੀ ਅਧਿਕਾਰੀ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਚੌਲ 'ਚ ਪਾਣੀ ਦੀ ਵੱਧ ਖਪਤ ਨੂੰ ਦੇਖਦਿਆਂ ਮੱਕੀ, ਦਾਲਾਂ ਤੇ ਸਬਜ਼ੀਆਂ ਵਰਗੀਆਂ ਵਿਕਲਪਿਕ ਫਸਲਾਂ ਦੀ ਖੇਤੀ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਲਈ ਪ੍ਰਤੀ ਏਕੜ 1500 ਰੁਪਏ ਤੱਕ ਵਾਧੂ ਸਹਾਇਤਾ ਦੇਣ ਦਾ ਵੀ ਤਜਵੀਜ਼ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਗੰਢਮ ਦੀ ਵਾਢੀ ਤੋਂ ਬਾਅਦ ਖੇਤਾਂ 'ਚ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਵਿਭਾਗ ਦੀਆਂ ਨੀਤੀਆਂ ਅਨੁਸਾਰ ਉਨ੍ਹਾਂ ਦੀ ਸਹੀ ਵਰਤੋਂ ਕਰਨ ਤੇ ਵਾਤਾਵਰਨ ਨੂੰ ਸਾਫ਼ ਰੱਖਣ 'ਚ ਯੋਗਦਾਨ ਪਾਉਣ | ਇਸ ਮੌਕੇ ਡਾ. ਸੰਜੀਵ ਕਟਾਰੀਆ, ਡਾ. ਮਨਿੰਦਰ ਸਿੰਘ, ਡਾ. ਪਿ੍ੰਸ, ਡਾ. ਰਣਜੀਤ ਸਿੰਘ, ਡਾ. ਸੁਖਚੈਨ ਸਿੰਘ, ਡਾ. ਗੁਰਚਰਨ ਸਿੰਘ, ਡਾ. ਸਰਜਤ ਸਿੰਘ, ਡਾ. ਜਸਬੀਰ ਸਿੰਘ, ਡਾ. ਰਮਨ ਕੁਮਾਰ, ਡਾ. ਮਨਦੀਪ ਸਿੰਘ, ਡਾ. ਰਮਨਦੀਪ, ਡਾ. ਲਖਬੀਰ ਸਿੰਘ, ਡਾ. ਜਸਵੀਰ ਸਿੰਘ ਤੇ ਡਾ. ਅਨੀਸ਼ ਚੰਦਰ ਨੇ ਕਿਸਾਨਾਂ ਨੂੰ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਪੁਲਿਸ ਨੇ ਆਪ ਹੀ ਇਕ ਵਿਅਕਤੀ ਦੇ ਘਰ ਰੱਖਿਆ ਲਾਹਣ ਦਾ ਡਰੰਮ, ਵੀਡੀਓ ਵਾਇਰਲ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ 16 ਦੀ ਬੈਠਕ 'ਚ ਮੰਗਾਂ ਨਾ ਮੰਨਣ 'ਤੇ ਸੰਘਰਸ਼ ਵਿੱਢਣ ਦਾ ਐਲਾਨ <br/>
Ad Position 24