14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 14 ਨੂੰ ਮਨਾਇਆ ਜਾਵੇਗਾ ਖ਼ਾਲਸਾ ਸਾਜਨਾ ਦਿਵਸ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਜਲੰਧਰ, 11 ਅਪ੍ਰੈਲ (ਐੱਮ. ਐੱਸ. ਲੋਹੀਆ)–ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ 14 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਜਾਏ ਜਾ ਰਹੇ ਸ਼ਾਮ ਦੇ ਵਿਸ਼ੇਸ਼ ਦੀਵਾਨਾਂ ਅੰਦਰ ਰਾਤ 8 ਵਜੇ ਤੋਂ 9 ਵਜੇ ਤੱਕ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਦੇ ਹਜੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰੇਗਾ | ਗੁਰਦੁਆਰਾ ਸਾਹਿਬ ਦੇ ਹਜ਼ੁਰੂ ਰਾਗੀ ਭਾਈ ਆਤਮਾ ਸਿੰਘ, ਭਾਈ ਬਲਦੇਵ ਸਿੰਘ, ਭਾਈ ਗੁਰਦੇਵ ਸਿੰਘ ਦੇ ਰਾਗੀ ਜਥੇ ਵੀ ਕੀਰਤਨ ਦੀ ਛਹਿਬਰ ਲਗਾਉਣਗੇ | ਕਥਾਵਾਚਕ ਭਾਈ ਪਰਮਜੀਤ ਸਿੰਘ, ਬੀਬੀ ਜਸਜੀਤ ਕੌਰ ਤੇ ਭਾਈ ਬਲਬੀਰ ਸਿੰਘ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖ ਮਹੀਨੇ ਦੀ ਸੰਗਰਾਂਦ ਸੰਬੰਧੀ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਹੋਏ ਸੰਗਤ ਨੂੰ ਗੁਰੂ ਘਰ ਚਰਨਾਂ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਅੰਮਿ੍ਤ ਵੇਲੇ ਤੋਂ ਸਜਾਏ ਗਏ ਸਵੇਰ ਦੇ ਦੀਵਾਨਾਂ ਦੀ ਸਮਾਪਤੀ ਦੁਪਹਿਰ 12:30 ਵਜੇ ਹੋਵੇਗੀ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸੇ ਤਰ੍ਹਾਂ ਰਾਤ ਦੇ ਦੀਵਾਨਾਂ ਦੀ ਸਮਾਪਤੀ 9:30 ਵਜੇ ਹੋਵੇਗੀ ਤੇ ਇਸ ਦੌਰਾਨ ਦੁੱਧ ਮਠਿਆਈਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਪ੍ਰਬੰਧਕਾਂ ਨੇ ਸੰਗਤ ਨੂੰ ਦੀਵਾਨਾਂ 'ਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਬੇਨਤੀ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸਿਖਲਾਈ ਕੈਂਪ ਦਾ ਸੁਨੀਲ ਜਾਖੜ ਵਲੋਂ ਉਦਘਾਟਨ ਅਗਲੀ ਖ਼ਬਰ ਕਸਬਾ ਜਮਸ਼ੇਰ ਤੇ ਆਸ-ਪਾਸ ਦੇ ਪਿੰਡਾਂ 'ਚ ਕਣਕ ਦੀ ਕਟਾਈ ਸ਼ੁਰੂ
Ad Position 24