14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਕਾਇਆ ਕੇਸਾਂ ਦਾ ਨਿਪਟਾਰਾ ਜਲਦ ਕੀਤਾ ਜਾਵੇ-ਸੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਜਲੰਧਰ, 11 ਅਪ੍ਰੈਲ (ਜਤਿੰਦਰ ਪੰਮੀ)-ਕਮਿਸ਼ਨਰੇਟ ਥਾਣਿਆਂ ਤੇ ਹੋਰ ਵਿੰਗਾਂ 'ਚ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਨਿਆਂ ਮਿਲ ਸਕੇ | ਇਹ ਦਿਸ਼ਾ-ਨਿਰਦੇਸ਼ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਸਨਿਚਰਵਾਰ ਨੂੰ ਕਮਿਸ਼ਨਰੇਟ ਪੁਲਿਸ ਦੇ ਉੱਚ ਅਧਿਕਾਰੀਆਂ ਤੇ ਥਾਣਾ ਮੁਖੀਆਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਦਿੱਤੇ | ਉਨ੍ਹਾਂ ਕਿਹਾ ਜਨਤਾ ਦੀਆਂ ਸ਼ਿਕਾਇਤਾਂ ਤੇ ਹੋਰ ਪੈਂਡਿੰਗ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਸੰਬੰਧਤ ਅਧਿਕਾਰੀ ਇਸ 'ਤੇ ਤੁਰੰਤ ਕਾਰਵਾਈ ਕਰਨ | ਇਸ ਦੇ ਨਾਲ ਹੀ ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਇਹ ਹਦਾਇਤਾਂ ਵੀ ਦਿੱਤੀਆਂ ਕਿ ਥਾਣਿਆਂ 'ਚ ਆਈਆਂ ਦਰਖਾਸਤਾਂ ਉਤੇ ਸਮੇਂ ਸਿਰ ਕਾਰਵਾਈ ਕੀਤੀ ਜਾਵੇ ਤਾਂ ਜੋ ਥਾਣੇ ਫਰਿਆਦ ਲੈ ਕੇ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਵੱਖ-ਵੱਖ ਕੇਸਾਂ 'ਚ ਭਗੌੜੇ ਮੁਲਜ਼ਮਾਂ ਖ਼ਿਲਾਫ਼ ਸਖ਼ਤੀ ਵਰਤਦਿਆਂ ਉਨ੍ਹਾਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਇਹ ਵੀ ਕਿਹਾ ਕਿ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਅਪਰਧਾਕ ਮਾਮਲਿਆਂ 'ਚ ਵੀ ਸਮਾਂਬੱਧ ਕਾਰਵਾਈ ਕੀਤੀ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਮੀਟਿੰਗ 'ਚ ਹਾਜ਼ਰ ਸਾਰੇ ਅਧਿਕਾਰੀਆਂ ਤੇ ਥਾਣਾ ਮੁਖੀਆਂ ਕੋਲੋਂ ਉਨ੍ਹਾਂ ਕੋਲ ਬਕਾਇਆ ਮਾਮਲਿਆਂ ਦੀ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ | ਮੀਟਿੰਗ 'ਚ ਡੀ. ਸੀ. ਪੀ. ਹੈੱਡਕੁਆਰਟਰ ਪਰਮਿੰਦਰ ਸਿੰਘ ਹੀਰ, ਏ. ਡੀ. ਸੀ. ਪੀ. ਹੈੱਡਕੁਆਰਟਰ ਸੁਖਵਿੰਦਰ ਸਿੰਘ, ਏ. ਡੀ. ਸੀ. ਪੀ.-1 ਆਕਰਸ਼ੀ ਜੈਨ, ਏ. ਡੀ. ਸੀ. ਪੀ. ਇਨਵੈਸਟੀਗੇਸ਼ਨ ਜੈਅੰਤ ਪੁਰੀ ਤੇ ਸੰਬੰਧਤ ਸਬ-ਡਵੀਜ਼ਨਾਂ ਦੇ ਏ. ਸੀ. ਪੀਜ਼ ਤੇ ਥਾਣਿਆਂ ਦੇ ਮੁਖੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਐਸ. ਡੀ. ਕਾਲਜ ਵਿਖੇ 'ਫੋਨ ਦੀ ਆਦਤ' ਸੰਬੰਧੀ ਕੌਮਾਂਤਰੀ ਵੈਬੀਨਾਰ
Ad Position 24