ਜਲੰਧਰ, 11 ਅਪ੍ਰੈਲ (ਪਵਨ ਖਰਬੰਦਾ)-ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਤੇਗ ਬਹਾਦਰ ਨਗਰ ਜਲੰਧਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਸਕੂਲ ਦੇ ਕੁਲ 104 ਵਿਦਿਆਰਥੀ ਬੈਠੇ ਸਨ | ਸਕੂਲ ਦੀ ਹੋਣਹਾਰ ਵਿਦਿਆਰਥਣ ਹਰਸਿਮਰਨ ਕੌਰ ਨੇ 96.17 ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਸਿਮਰਨ ਨੇ 96 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਮਹਿਮਾ ਤੇ ਧਾਰਿਆ ਨੇ 95.8 ਫੀਸਦੀ ਅੰਕ ਲੈ ਕੇ ਸਾਂਝੇ ਤÏਰ 'ਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ 22 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅਤੇ 20 ਵਿਦਿਆਰਥੀਆਂ ਨੇ 80 ਤੋਂ 90 ਫ਼ੀਸਦੀ ਦਰਮਿਆਨ ਅੰਕ ਹਾਸਿਲ ਕਰਕੇ ਸਫਲਤਾ ਹਾਸਲ ਕੀਤੀ | ਵਿਦਿਆਰਥੀ ਹਰਸਿਮਰਨ ਕੌਰ, ਸਿਮਰਨ, ਮਹਿਮਾ, ਧਾਰਿਆ, ਏਾਜਲ, ਅੰਸ਼ਪ੍ਰੀਤ, ਉਰਮਿਕਾ ਤੇ ਪੂਰਵੀ ਨੇ ਹਿੰਦੀ ਅਤੇ ਵਿਗਿਆਨ ਵਿਸ਼ਿਆਂ 'ਚ 100 ਅੰਕ ਲੈ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਸਕੂਲ ਦੇ ਡਾਇਰੈਕਟਰ ਮੈਡਮ ਸੁਸ਼ਮਾ ਹਾਂਡਾ ਨੇ ਸਾਰੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਨਿਸ਼ਾਨੇ 'ਤੇ ਟਿਕੇ ਰਹਿਣ ਅਤੇ ਭਵਿੱਖ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ |