ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 13-04-2026
ਜਲੰਧਰ, 12 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਨੈਸ਼ਨਲ ਇੰਟੀਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਜਲੰਧਰ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ ਨੀਮਾ ਦੇ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੇ ਬਲੱਡ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਨੀਮਾ ਦੇ ਮੈਂਬਰ ਡਾਕਟਰਾਂ ਵਲੋਂ ਸੰਸਥਾ ਦਾ ਸਥਾਪਨਾ ਦਿਵਸ ਮਨਾਉਂਦੇ ਹੋਏ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਅਰਦਾਸ ਕੀਤੀ ਗਈ | ਉਪਰੰਤ ਕੈਂਪ ਲਗਾਇਆ ਗਿਆ | ਪ੍ਰਧਾਨ ਮਹਿੰਦਰਜੀਤ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਐੱਚ. ਐੱਮ. ਹੁਰੀਆ ਵਲੋਂ 'ਨੀਮਾ' ਦੇ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨੀਮਾ ਦੇ ਪੰਜਾਬ ਦੇ ਪ੍ਰਧਾਨ ਡਾ. ਪਰਵਿੰਦਰ ਬਜਾਜ, ਮੁੱਖ ਰਾਸ਼ਟਰੀ ਬੁਲਾਰੇ ਡਾ. ਵਿਸ਼ਾਲ ਭਨੋਟ, ਜਨਰਲ ਸਕੱਤਰ ਡਾ. ਅਨਿਲ ਨਾਗਰਾਥ, ਖ਼ਜਾਨਚੀ ਡਾ. ਵਿਪੁਲ ਕੱਕੜ, ਜ਼ਿਲ੍ਹਾ ਪ੍ਰਧਾਨ ਡਾ. ਐੱਸ. ਪੀ. ਡਾਲੀਆ, ਸਕੱਤਰ ਡਾ. ਰਾਜੀਵ ਧਵਨ, ਖ਼ਜਾਨਚੀ ਡਾ. ਵਰੁਣ ਅਗਰਵਾਲ, ਮਹਿਲਾ ਫੋਰਮ ਦੀ ਪੰਜਾਬ ਪ੍ਰਧਾਨ ਡਾ. ਵੀਨਾ ਗੁੰਬਰ, ਜ਼ਿਲ੍ਹਾ ਪ੍ਰਧਾਨ ਰੀਨਾ ਕੱਕੜ, ਡਾ. ਅਮਨਪ੍ਰੀਤ ਸਿੰਘ, ਡਾ. ਐੱਚ. ਐੱਸ. ਸੋਢੀ, ਮਨਮੀਤ ਸਿੰਘ ਸੋਢੀ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 1 ਕਿੱਲੋ 36 ਗ੍ਰਾਮ ਹੈਰੋਇਨ ਸਮੇਤ ਨਸ਼ਾ ਸਮਗਲਰ ਕਾਬੂ ਅਗਲੀ ਖ਼ਬਰ ਅਮਰੀਕਾ-ਈਰਾਨ ਵਿਚਕਾਰ 'ਸ਼ਾਂਤੀ ਗੱਲਬਾਤ' ਰਹੀ ਬੇਸਿੱਟਾ
Ad Position 24
No active advertisement