03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸਾਈ ਜਾਹੋ-ਜਲਾਲ ਨਾਲ ਸਜਿਆ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 'ਖ਼ਾਲਸਾ ਮਾਰਚ' <br/>

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਐੱਮ. ਐੱਸ. ਲੋਹੀਆ ਜਲੰਧਰ, 13 ਅਪ੍ਰੈਲ-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਖ਼ਾਲਸਾ ਮਾਰਚ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਣ ਸਾਹਿਬ ਗੁਰੂ ਤੇਗ ਬਹਾਦਰ ਨਗਰ ਜਲੰਧਰ ਤੋਂ ਸਜਾਇਆ, ਜਿਸ ਦੀ ਸ਼ੋਭਾ ਨੂੰ ਨਿਹੰਗ ਸਿੰਘਾਂ ਦੇ ਜਥੇ ਤੇ ਰਿਵਾਇਤੀ ਬਾਣਿਆਂ 'ਚ ਆਏ ਨੌਜਵਾਨ ਹੋਰ ਵੀ ਵਧਾ ਰਹੇ ਸਨ | ਖ਼ਾਲਸਾ ਮਾਰਚ ਦੌਰਾਨ ਵੱਡੀ ਗਿਣਤੀ 'ਚ ਸ਼ਾਮਿਲ ਹੋਈ ਸੰਗਤ ਨੇ ਕੇਸਰੀ ਦਸਤਾਰਾਂ-ਦੁਪੱਟੇ ਅਤੇ ਸਫ਼ੇਦ ਸੂਟ ਪਹਿਨੇ ਹੋਏ ਸਨ, ਜਿਨ੍ਹਾਂ ਮਾਰਚ ਦੇ ਵੇਗ ਨੂੰ ਦਰਸਾਉਣ 'ਚ ਵੱਡੀ ਭੂਮਿਕਾ ਨਿਭਾਈ | ਵੱਖ-ਵੱਖ ਧਰਮਾਂ ਦੇ ਆਗੂਆਂ, ਰਾਜਸੀ ਪਾਰਟੀਆਂ, ਸਮਾਜਿਕ ਜਥੇਬੰਦੀਆਂ ਵਲੋਂ ਇਸ ਖ਼ਾਲਸਾ ਮਾਰਚ 'ਚ ਸ਼ਾਮਿਲ ਹੋ ਕੇ ਇਸ ਦੀ ਮਹਾਨਤਾ ਨੂੰ ਹੋਰ ਵੀ ਵਧਾ ਦਿੱਤਾ | ਸ਼ਹਿਰ ਤੇ ਨਾਲ ਲਗਦੇ ਖੇਤਰਾਂ 'ਚੋਂ ਆਪੋ-ਆਪਣੇ ਵਾਹਨਾਂ 'ਤੇ ਆ ਕੇ ਸ਼ਾਮਿਲ ਹੋਈ ਸੰਗਤ ਨੇ ਇਸ ਖ਼ਾਲਸਾ ਮਾਰਚ ਨੂੰ ਵਿਸ਼ਾਲ ਰੂਪ ਦੇ ਦਿੱਤਾ | ਇਸ ਤੋਂ ਇਲਾਵਾ ਪ੍ਰਬੰਧਕਾਂ ਵਲੋਂ ਵੱਡੀ ਗਿਣਤੀ 'ਚ ਈ-ਰਿਕਸ਼ਿਆਂ ਦਾ ਪ੍ਰਬੰਧ ਵੀ ਕੀਤਾ ਗਿਆ | ਗੁਰਦੁਆਰਾ ਨੌਵੀਂ ਪਾਤਿਸ਼ਾਹੀ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਮਾਡਲ ਟਾਊਨ ਮਾਰਕੀਟ, ਗੁਰਦੁਆਰਾ ਮਾਡਲ ਟਾਊਨ, ਗੁਰੂ ਨਾਨਕ ਮਿਸ਼ਨ ਚੌਕ, ਸਕਾਈ ਲਾਰਕ ਚੌਕ, ਵਾਲਮੀਕਿ ਚੌਕ, ਪੁਲੀ ਅਲੀ ਮੁਹੱਲਾ, ਬਸਤੀ ਅੱਡਾ, ਪਟੇਲ ਚੌਕ, ਕਪੂਰਥਲਾ ਚੌਕ, ਗੁਰਦੁਆਰਾ ਸੰਤਗੜ੍ਹ, ਜੰਮੂ ਹਸਪਤਾਲ ਤੋਂ ਮਿੱਠੂ ਬਸਤੀ ਰੋਡ- ਗੁਰਦੁਆਰਾ ਬਾਬਾ ਬਚਿੱਤਰ ਸਿੰਘ-ਗੁਰਦੁਆਰਾ ਅਦਰਸ਼ ਨਗਰ, ਬਸਤੀ ਨੌ, ਬਸਤੀ ਗੁਜਾ, ਭਈਆ ਮੰਡੀ ਚੌਕ ਤੋਂ ਚੱਲਦਾ ਗੁਰੂ ਹਰਿਗੋਬਿੰਦ ਮਾਰਗ ਤੋਂ ਹੁੰਦਾ ਹੋਇਆ ਰਾਤ ਸਮੇਂ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਸਮਾਪਤ ਹੋਇਆ, ਜਿਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਇਲਾਕੇ ਦੀ ਸੰਗਤ ਨੇ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ | ਪ੍ਰਬੰਧਕਾਂ ਵਲੋਂ ਸੰਗਤ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ |
ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੱਢਾ, ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੇ ਪ੍ਰਧਾਨ ਕੰਵਲਜੀਤ ਸਿੰਘ ਟੋਨੀ ਤੇ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦੇ ਪ੍ਰਧਾਨ ਗੁਰਕਿ੍ਪਾਲ ਸਿੰਘ ਦੀ ਅਗਵਾਈ ਹੇਠ ਸਜਾਏ ਖ਼ਾਲਸਾ ਮਾਰਚ ਦੇ ਪ੍ਰਬੰਧਾਂ 'ਚ ਕੰਵਲਜੀਤ ਸਿੰਘ ਆਰੇਵਾਲੇ, ਮਨਜੀਤ ਸਿੰਘ ਠੁਕਰਾਲ, ਜੁਗਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਭਲਵਾਨ, ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਦੇਵ ਸਿੰਘ ਭਾਟੀਆ, ਪਰਮਪ੍ਰੀਤ ਸਿੰਘ ਵਿੱਟੀ, ਭਵਨਜੀਤ ਸਿੰਘ, ਸਤਪਾਲ ਸਿੰਘ ਸਿਦਕੀ ਤੇ ਹੋਰਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਗੁਰਦੁਆਰਾ ਨੌਵੀਂ ਪਾਤਿਸ਼ਾਹੀ ਤੋਂ ਸ਼ੁਰੂ ਹੋਏ ਖ਼ਾਲਸਾ ਮਾਰਚ ਦੇ ਸਵਾਗਤ ਲਈ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਰਜਿੰਦਰ ਬੇਰੀ ਤੇ ਹੋਰ ਮੌਜੂਦ ਰਹੇ | ਖ਼ਾਲਸਾ ਮਾਰਚ 'ਚ ਸ਼ਾਮਿਲ ਸੰਗਤ ਲਈ ਮਾਡਲ ਟਾਊਨ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਲੰਗਰ ਲਗਾਏ ਗਏ, ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਚਰ, ਡਾ. ਐੱਚ. ਐੱਮ. ਹੁਰੀਆ, ਜਸਪ੍ਰੀਤ ਸਿੰਘ ਸੇਠੀ ਤੇ ਹੋਰ ਮੈਂਬਰਾਂ ਵਲੋਂ ਸੰਗਤ ਦੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਪ੍ਰਬੰਧਕ ਕਮੇਟੀ ਨੇ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਤੇ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੇਅਰ ਵਿਨੀਤ ਧੀਰ, ਆਮ ਆਦਮੀ ਪਾਰਟੀ ਵਲੋਂ (ਕੇਂਦਰੀ ਹਲਕਾ ਇੰਚਾਰਜ) ਨਿਤਿਨ ਕੋਹਲੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਕੇ. ਡੀ. ਭੰਡਾਰੀ ਤੇ ਮਨੋਰੰਜਨ ਕਾਲੀਆ, ਕੌਂਸਲਰ ਅਰੁਣਾ ਅਰੋੜਾ ਤੇ ਸ਼ੈਰੀ ਚੱਢਾ ਦੇ ਨਾਲ ਗੁਰਦੁਆਰਾ ਅਮਰਦਾਸ ਜੀ ਡਿਫੈਂਸ ਕਲੋਨੀ ਦੇ ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖ਼ਾਲਸਾ, ਮਨਵਿੰਦਰ ਸਿੰਘ ਸਹਿਗਲ, ਪ੍ਰੋਫੈਸਰ ਮਨਜੀਤ ਸਿੰਘ, ਗਗਨਦੀਪ ਸਿੰਘ ਗੱਗੀ, ਇੰਦਰਪਾਲ ਸਿੰਘ ਅਰੋੜਾ, ਪਰਮਜੀਤ ਸਿੰਘ ਹੀਰਾ ਭਾਟੀਆ, ਸੁਖਮਿੰਦਰ ਸਿੰਘ ਰਾਜਪਾਲ, ਨਿਰਮਲ ਸਿੰਘ ਬੇਦੀ, ਭੁਪਿੰਦਰ ਪਾਲ ਸਿੰਘ ਖ਼ਾਲਸਾ, ਭਾਈ ਘਨ੍ਹਈਆ ਜੀ ਸੇਵਕ ਦਲ ਦੇ ਸਤਪਾਲ ਸਿੰਘ ਸਿਦਕੀ, ਰਜਿੰਦਰ ਸਿੰਘ ਮਿਗਲਾਨੀ ਅਤੇ ਹੋਰਾਂ ਨੇ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਤੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ |
ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਵਲੋਂ ਸਵਾਗਤ
ਖ਼ਾਲਸਾ ਮਾਰਚ ਦੇ ਸਵਾਗਤ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਵਲੋਂ ਗੁਰੂ ਨਾਨਕ ਚੌਕ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਸੀ. ਏ. ਗੁਰਚਰਨ ਸਿੰਘ ਸਿਆਲ, ਪ੍ਰਧਾਨ ਗੁਰਬਖ਼ਸ਼ ਸਿੰਘ ਜੁਨੇਜਾ, ਜਨਰਲ ਮੈਨੇਜਰ ਪਰਮਿੰਦਰ ਸਿੰਘ, ਦਵਿੰਦਰ ਪਾਲ ਸਿੰਘ ਸੈਣੀ, ਚਰਨਜੀਵ ਸਿੰਘ ਲਾਲੀ, ਅਮਰਜੀਤ ਸਿੰਘ ਬਜਾਜ, ਗੁਰਬਚਨ ਸਿੰਘ ਕਥੂਰੀਆ, ਸੁਖਦੇਵ ਸਿੰਘ ਗਾਂਧੀ, ਜਗਦੀਪ ਸਿੰਘ ਬਾਜਵਾ, ਜਗਦੀਪ ਸਿੰਘ ਸੋਨੂੰ ਤੇ ਹੋਰਾਂ ਨੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ |
ਖ਼ਾਲਸਾ ਮਾਰਚ 'ਚ ਸਹਿਯੋਗ ਦੇਣ ਪਹੁੰਚੇ ਪਤਵੰਤਿਆਂ 'ਚ ਦਲਜੀਤ ਸਿੰਘ ਕ੍ਰਿਸਟਲ, ਹਰਜੀਤ ਸਿੰਘ ਕ੍ਰਿਸਟਲ, ਹਰਪ੍ਰੀਤ ਸਿੰਘ ਹੈਪੀ, ਰਣਜੀਤ ਸਿੰਘ ਨੋਨੀ, ਗੁਰਦੀਪ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂੰ, ਜਸਕਰਨ ਸਿੰਘ, ਪ੍ਰਭਜੋਤ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਨਾਗੀ, ਦਮਨਜੀਤ ਸਿੰਘ, ਬੰਟੀ ਰਾਠੌਰ, ਸੰਨੀ ਰਾਠੌਰ, ਅੰਮਿ੍ਤਪਾਲ ਸਿੰਘ, ਦਮਨਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ ਸੋਢੀ, ਬਗੇਲ ਸਿੰਘ, ਨਿਹਾਲ ਸਿੰਘ, ਏਕਮਪ੍ਰੀਤ ਸਿੰਘ, ਪਰਮਜੀਤ ਕੌਰ ਪੰਮਾ, ਗੁਰਵਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਮਨਬੀਰ ਸਿੰਘ ਅਕਾਲੀ ਤੇ ਹੋਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ 16ਵੀਂ ਹਾਕੀ ਇੰਡੀਆ ਸਬ ਜੂਨੀਅਰ ਚੈਂਪੀਅਨਸ਼ਿਪ 'ਚੋਂ ਪੰਜਾਬ ਹਾਕੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਵਿਸਾਖੀ ਨੂੰ ਲੈ ਕੇ ਸ੍ਰੀ ਦੇਵੀ ਤਲਾਬ ਮੰਦਰ ਦੇ ਪਵਿੱਤਰ ਸਰੋਵਰ 'ਚ ਸ਼ਾਹੀ ਇਸ਼ਨਾਨ ਅੱਜ
Ad Position 24