04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਚੇਤਨਾ ਮਾਰਚ 'ਚ ਸੁਸ਼ੀਲ ਰਿੰਕੂ ਸਮੇਤ ਕਈ ਆਗੂ ਹੋਏ ਸ਼ਾਮਿਲ

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਜਲੰਧਰ, 13 ਅਪ੍ਰੈਲ (ਸ਼ਿਵ)-ਸ੍ਰੀ ਗੁਰੂ ਰਵਿਦਾਸ ਮੰਦਰ ਵੈੱਲਫੇਅਰ ਸੁਸਾਇਟੀ ਬੂਟ ਮਾਰਕੀਟ ਮਾਡਲ ਹਾਊਸ ਵਲੋਂ ਡਾ. ਬੀ. ਆਰ. ਅੰਬੇਡਕਰ ਦੀ ਜੈਅੰਤੀ ਮੌਕੇ ਚੇਤਨਾ ਮਾਰਚ ਦਾ ਆਯੋਜਨ ਕੀਤਾ | ਵੱਡੀ ਗਿਣਤੀ 'ਚ ਲੋਕਾਂ ਨੇ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਯਾਦ ਕਰਦੇ ਹੋਏ ਤੇ ਸਮਾਜਿਕ ਸਮਾਨਤਾ ਦਾ ਸੰਦੇਸ਼ ਫੈਲਾਉਂਦੇ ਹੋਏ ਹਿੱਸਾ ਲਿਆ | ਸਾਬਕਾ ਸੰਸਦ ਮੈਂਬਰ ਤੇ ਭਾਜਪਾ ਨੇਤਾ ਸੁਸ਼ੀਲ ਰਿੰਕੂ ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਆਰਾ ਦਰਸਾਏ ਮਾਰਗ 'ਤੇ ਚੱਲ ਕੇ ਹੀ ਸਮਾਜ 'ਚ ਸਮਾਨਤਾ ਤੇ ਨਿਆਂ ਸਥਾਪਤ ਕੀਤਾ ਜਾ ਸਕਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ ਤੇ ਜਾਗਰੂਕਤਾ ਅਪਣਾਉਣ ਦੀ ਅਪੀਲ ਕੀਤੀ | ਇਸ ਮੌਕੇ ਰਵਿੰਦਰ ਚੌਧਰੀ (ਪ੍ਰਧਾਨ), ਰਾਕੇਸ਼ ਕੁਮਾਰ (ਪ੍ਰਧਾਨ), ਸਰਵਣ ਆਨੰਦ (ਜਨਰਲ ਸਕੱਤਰ), ਸੁਰੇਸ਼ ਕੁਮਾਰ (ਸਕੱਤਰ), ਰਾਜੂ ਭਟਨਾਗਰ (ਮੀਤ ਪ੍ਰਧਾਨ), ਅਤੇ ਸੰਜੀਵਨ ਲਾਲ (ਤਾਸ਼ੀਗੀ) ਵੀ ਸ਼ਾਮਿਲ ਸਨ, ਵੀ ਮੌਜੂਦ ਸਨ | ਉਨ੍ਹਾਂ ਨੇ ਇਕੱਠੇ ਹੋ ਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਰੰਧਾਵਾ ਬਣੇ ਉਦਯੋਗ ਤੇ ਅਰਜਨ ਬਹਿਲ ਸ਼੍ਰੋ. ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24