04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਨਕੋਦਰ, 13 ਅਪ੍ਰੈਲ (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਦਾ ਸੈਸ਼ਨ 2025-26 ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਇਸ ਨਤੀਜੇ ਵਿਚ ਮੰਨਤ ਸਪੁੱਤਰੀ ਅਜੇ ਸ਼ਰਮਾ ਨਿਵਾਸੀ ਮੁਹੱਲਾ ਗੁਰੂ ਨਾਨਕ ਪੂਰਾ ਨੇ 523/600 (87%) ਪ੍ਰਾਪਤ ਕਰਕੇ ਪਹਿਲਾਂ ਸਥਾਨ ਤੇ ਪਰਮਿਤਾ ਕੌਰ ਸਪੁੱਤਰੀ ਰਸ਼ਪਾਲ ਸਿੰਘ ਨਿਵਾਸੀ ਪਿੰਡ ਔਲਖ 518/600 (86%) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਜਸਲੀਨ ਕੌਰ ਸਪੁੱਤਰੀ ਸੰਤੋਖ ਕੁਮਾਰ ਨਿਵਾਸੀ ਪਿੰਡ ਲਿੱਤਰਾਂ 514/600 (85%) ਤੀਜਾ ਸਥਾਨ ਹਾਸਿਲ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਮਾਪਿਆਂ ਤੇ ਸਕੂਲ ਦੋਨਾਂ ਦਾ ਨਾਂਅ ਰੌਸ਼ਨ ਕੀਤਾ | ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਬਹੁਤ ਚੰਗੇ ਨੰਬਰ ਪ੍ਰਾਪਤ ਕੀਤੇ, ਜਿਸ 'ਤੇ ਸਾਰੇ ਸਕੂਲ ਨੂੰ ਬਹੁਤ ਮਾਣ ਹੈ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸੁਦੇਸ਼ ਕੁਮਾਰੀ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਅਧਿਆਪਕਾਂ, ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਆਉਣ ਵਾਲੇ ਭਵਿੱਖ ਨੂੰ ਹੋਰ ਵਧੀਆ ਬਣਾਉਣ ਲਈ ਉਤਸ਼ਾਹਿਤ ਕੀਤਾ ਤੇ ਸ਼ੁੱਭਕਾਮਨਾਵਾਂ ਦਿੱਤੀਆ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਟੀਮ ਨੇ ਮਹਿਤਪੁਰ ਮੰਡੀ 'ਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਚੇਤਨਾ ਮਾਰਚ 'ਚ ਸੁਸ਼ੀਲ ਰਿੰਕੂ ਸਮੇਤ ਕਈ ਆਗੂ ਹੋਏ ਸ਼ਾਮਿਲ
Ad Position 24