ਜਲੰਧਰ ਛਾਉਣੀ, 13 ਅਪ੍ਰੈਲ (ਪਵਨ ਖਰਬੰਦਾ)-ਗੁਰਦੁਆਰਾ ਸਿੰਘ ਸਭਾ ਬਾਬਾ ਬੁੱਢਾ ਜੀ ਨਗਰ ਨੈਸ਼ਨਲ ਐਵੇਨਿਊ ਰਾਮਾ ਮੰਡੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਕਰਵਾਇਆ, ਜਿਸ ਦੌਰਾਨ 26 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ, ਡਾ. ਲਖਬੀਰ ਸਿੰਘ ਸੰਧੂ, ਸੁਰਜੀਤ ਸਿੰਘ ਅਤੇ ਕਿਸ਼ਨ ਸਿੰਘ ਮਹਿਤਾ ਤੇ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਹਾਜ਼ਰ ਸੀ |