ਮਹਿਤਪੁਰ, 13 ਅਪ੍ਰੈਲ (ਲਖਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਟੀਮ ਇਕਾਈ ਜਲੰਧਰ ਵਲੋਂ ਦਾਣਾ ਮੰਡੀ ਮਹਿਤਪੁਰ ਵਿਖੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲਿਆ | ਜਿਸ 'ਚ ਕਿਸਾਨਾਂ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਜੋ ਕਿ ਇਕ ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਹੈ ਪਰ ਮੰਡੀਆਂ 'ਚ 13 ਅਪ੍ਰੈਲ ਤੱਕ ਕੋਈ ਵੀ ਖ਼ਰੀਦ ਨਹੀਂ ਕੀਤੀ ਗਈ | ਖ਼ਰੀਦ ਏਜੰਸੀਆਂ ਵਲੋਂ ਇਕ ਫੁਰਮਾਨ ਜਾਰੀ ਕੀਤਾ ਗਿਆ ਹੈ ਕਿ ਮੰਡੀਆਂ ਵਿਚ ਜੋ ਕਣਕ ਆ ਰਹੀ ਹੈ ਉਸ ਦੀ ਕੁਆਲਿਟੀ ਸਹੀ ਨਹੀਂ ਹੈ ਇਸ ਲਈ ਅਸੀਂ ਖਰੀਦ ਨਹੀਂ ਕਰ ਸਕਦੇ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਜਲਦ ਖਰੀਦ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਕਿਸਾਨਾਂ ਨੂੰ ਨਾਲ ਲੈ ਕੇ ਸਰਕਾਰ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਬੀ. ਕੇ. ਯੂ. ਪੰਜਾਬ ਦੇ ਮੀਤ ਪ੍ਰਧਾਨ ਨਰਿੰਦਰ ਸਿੰਘ ਬਾਜਵਾ, ਸੋਢੀ ਸਿੰਘ ਕੌਰ ਕਮੇਟੀ ਮੈਂਬਰ ਪੰਜਾਬ, ਗੁਰਦੀਪ ਸਿੰਘ ਪ੍ਰਚਾਰਕ ਸਕੱਤਰ ਪੰਜਾਬ, ਜਗਜੀਤ ਸਿੰਘ ਬੱਗਾ ਸਰਪੰਚ ਬਘੇਲਾ, ਕੁਲਵੰਤ ਸਿੰਘ ਵੇਹਰਾ, ਡਾਕਟਰ ਅਮਰੀਕ ਸਿੰਘ ਵੇਹਰਾ, ਸੰਤੋਖ ਸਿੰਘ ਰਾਜਸਥਾਨੀ, ਭਿੰਦਾ ਬਾਲੋਕੀ, ਤਰਸੇਮ ਸਿੰਘ ਬਾਲੋਕੀ, ਅਵਤਾਰ ਸਿੰਘ ਆਦਰਮਾਨ ਆਦਿ ਹਾਜ਼ਰ ਸਨ |