ਜਲੰਧਰ, 14 ਅਪ੍ਰੈਲ (ਸ਼ਿਵ)-ਜਲੰਧਰ ਰਾਈਸ ਮਿਲਰਜ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਸੋਹਲ ਦੀ ਅਗਵਾਈ ਵਿਚ ਇਕ ਵਫ਼ਦ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਦਾ ਮੰਗ ਪੱਤਰ ਸੌਂਪਿਆ | ਕੈਬਨਿਟ ਮੰਤਰੀ ਨਾਲ ਹੋਈ ਮੀਟਿੰਗ ਵਿਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ ਦੇ ਸਨਅਤਕਾਰਾਂ ਵਲੋਂ ਮਸਲੇ ਉਠਾਏ ਗਏ, ਜਿਨ੍ਹਾਂ ਨੂੰ ਮੰਤਰੀ ਵਲੋਂ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ | ਉਨ੍ਹਾਂ ਵਲੋਂ ਐਮ.ਐਸ.ਐਮ.ਈ ਸਨਅਤਾਂ ਦੇ ਵੱਖ-ਵੱਖ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਨਵੇਂ ਫੋਕਲ ਪੁਆਇੰਟ ਬਣਾਉਣ ਦਾ ਵੀ ਵਾਅਦਾ ਕੀਤਾ ਅਤੇ ਬਿਜਲੀ ਦੀ ਸਪਲਾਈ ਨੂੰ ਵੀ ਨਿਰਵਿਘਨ ਬਣਾਉਣ ਦਾ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਤਰਾਂ ਦੀ ਕੋਈ ਪੇ੍ਰਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਰਾਈਸ ਮਿਲਰਜ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਸੋਹਲ ਤੇ ਹੋਰ ਸ਼ੈਲਰ ਮਾਲਕਾਂ ਵਲੋਂ ਜਿਹੜਾ ਮੰਗ ਪੱਤਰ ਸੌਂਪਿਆ ਗਿਆ, ਉਸ ਵਿਚ ਰਾਈਸ ਮਿਲਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਮੰਗ ਕੀਤੀ ਗਈ |