10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਅੰਬੇਡਕਰ ਦੇ ਸਿਧਾਂਤ ਅੱਜ ਵੀ ਲੋਕਾਂ ਲਈ ਪ੍ਰੇਰਨਾ ਸਰੋਤ- ਸੁਨੀਲ ਜਾਖੜ <br/>

Ad Position 21
No active advertisement
ਅਜੀਤ ਡੈਸਕ 15-04-2026
ਜਲੰਧਰ, 14 ਅਪ੍ਰੈਲ (ਸ਼ਿਵ)- ਪੰਜਾਬ ਭਾਜਪਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਭਾਜਪਾ ਆਗੂਆਂ ਵਲੋਂ ਅੱਜ ਡਾ. ਭੀਮ ਰਾਓ ਅੰਬੇਡਕਰ ਚੌਕ 'ਚ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫ਼ੁੱਲ ਕੀਤੇ ਗਏ | ਇਸ ਮੌਕੇ ਸੰਬੋਧਨ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਡਾ: ਭੀਮ ਰਾਓ ਅੰਬੇਡਕਰ ਦਾ ਸੰਦੇਸ਼ ਅੱਜ ਵੀ ਓਨਾ ਹੀ ਸਾਰਥਿਕ ਹੈ, ਜਿਨ੍ਹਾਂ ਆਜ਼ਾਦੀ ਦੀ ਲੜਾਈ ਜਾਂ ਸੰਵਿਧਾਨ ਨਿਰਮਾਣ ਕਾਰਜਾਂ ਦੌਰਾਨ ਸੀ | ਉਨ੍ਹਾਂ ਨੇ ਆਖਿਆ ਕਿ ਉਨ੍ਹਾਂ ਵਲੋਂ ਸੰਗਠਿਤ ਹੋਣ, ਜਾਗਰੂਕ ਹੋਣ ਤੇ ਸੰਘਰਸ਼ ਕਰਨ ਦਾ ਜੋ ਮੰਤਰ ਦਿੱਤਾ ਹੈ ਇਹ ਮਨੁੱਖਤਾ ਲਈ ਚਿਰ-ਸਥਾਈ ਸਿਧਾਂਤ ਬਣ ਗਿਆ ਹੈ | ਅੱਜ ਉਨ੍ਹਾਂ ਤਾਕਤਾਂ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ ਜੋ ਸਮਾਜ ਵਿਚ ਵੰਡੀਆਂ ਪਾਉਂਦੀਆਂ ਹਨ ਅਤੇ ਇੱਥੋਂ ਤੱਕ ਕਿ ਸਮਾਜ ਦੇ ਸਭ ਵਰਗਾਂ ਦੀ ਬਰਾਬਰੀ ਦੀ ਗੱਲ ਕਰਨ ਵਾਲੇ ਬਾਬਾ ਸਾਹਿਬ ਦੇ ਬੁੱਤਾਂ ਨੂੰ ਹੀ ਖੰਡਿਤ ਕਰਨ ਵਰਗੇ ਅਪਰਾਧ ਕਰਨ ਤੋਂ ਗੁਰੇਜ਼ ਨਹੀਂ ਕਰ ਰਹੀਆਂ | ਇਕ ਸਵਾਲ ਦੇ ਜਵਾਬ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਨੇ ਬਾਬਾ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਦੀਆਂ ਫ਼ੋਟੋ ਤਾਂ ਲਗਾਈਆਂ ਪਰ ਉਨ੍ਹਾਂ ਦੇ ਸਿਧਾਂਤਾਂ ਦੀ ਪਾਲਣਾ ਨਹੀਂ ਕੀਤੀ | ਭਾਜਪਾ ਪ੍ਰਧਾਨ ਨੇ ਬੀ.ਬੀ.ਐਮ.ਬੀ. 'ਚ ਪੰਜਾਬ ਕੋਟੇ ਦੀਆਂ 1780 ਅਸਾਮੀਆਂ ਖ਼ਾਲੀ ਪਏ ਹੋਣ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਰਾਜ ਸਰਕਾਰ ਬੀ.ਬੀ.ਐਮ.ਬੀ. ਸਬੰਧੀ ਨਿੱਤ ਦਿਨ ਮੁੱਦੇ ਉਲਝਾਉਣ ਦਾ ਕੰਮ ਤਾਂ ਕਰਦੀ ਰਹਿੰਦੀ ਹੈ ਪਰ ਆਪਣੇ ਕੋਟੇ ਦੀਆਂ ਅਸਾਮੀਆਂ ਭਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਇਸ ਮੌਕੇ ਸੁਸ਼ੀਲ ਸ਼ਰਮਾ, ਸੁਸ਼ੀਲ ਰਿੰਕੂ, ਅਵਿਨਾਸ਼ ਚੰਦਰ, ਸ਼ੀਤਲ ਅੰਗੁਰਾਲ, ਸਰਬਜੀਤ ਸਿੰਘ ਮੱਕੜ, ਅਸ਼ੋਕ ਸਰੀਨ ਹਿੱਕੀ ਤੇ ਹੋਰ ਵੀ ਆਗੂ ਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਜੈਅੰਤੀ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੋਟਰਸਾਈਕਲ ਰੈਲੀ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਡਿਫੈਂਸ ਕਾਲੋਨੀ ਵਿਖੇ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਸਮਾਗਮ <br/>
Ad Position 24