10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਫੈਕਟਰੀ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 15-04-2026
ਜਲੰਧਰ, 14 ਅਪ੍ਰੈਲ (ਜਤਿੰਦਰ ਪੰਮੀ)- ਸੋਮਵਾਰ ਦੇਰ ਰਾਤ ਲੈਦਰ ਕੰਪਲੈਕਸ ਸਥਿਤ ਇਕ ਫੈਕਟਰੀ 'ਚ ਕਰੰਟ ਲੱਗਣ ਨਾਲ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ | ਨੌਜਵਾਨ ਦੀ ਪਛਾਣ ਲਖਵੀਰ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ ਅਤੇ ਉਹ ਫੈਕਟਰੀ 'ਚ ਦਿਹਾੜੀ 'ਤੇ ਕੰਮ ਕਰਨ ਲਈ ਗਿਆ ਸੀ | ਮੰਗਲਵਾਰ ਸਵੇਰੇ ਗੁੱਸੇ 'ਚ ਆਏ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਫੈਕਟਰੀ ਮਾਲਕਾਂ ਕੋਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਬਸਤੀ ਬਾਵਾ ਖੇਲ ਅੱਡੇ 'ਚ ਧਰਨਾ ਲਾ ਕੇ ਸੜਕ 'ਤੇ ਆਵਾਜਾਈ ਜਾਮ ਕਰ ਦਿੱਤੀ | ਪੁਲਿਸ ਮਾਮਲੇ ਨੂੰ ਸ਼ਾਂਤ ਕਰਨ ਦੇ ਨਾਲ ਹੀ ਬਣਦੀ ਕਾਰਵਾਈ ਕਰ ਰਹੀ ਸੀ | ਮਿਲੀ ਜਾਣਕਾਰੀ ਮੁਤਾਬਿਕ ਸੋਮਵਾਰ ਨੂੰ ਲੈਦਰ ਕੰਪਲੈਕਸ ਸਥਿਤ ਇਕ ਫੈਕਟਰੀ ਵਿਚ ਲਖਬੀਰ ਸਿੰਘ ਦਿਹਾੜੀ ਲਾਉਣ ਲਈ ਗਿਆ ਸੀ | ਕੰਮ ਕਰਨ ਦੌਰਾਨ ਉਹ ਹਾਈ ਵੋਲਟੇਜ ਤਾਰਾਂ ਦੇ ਕਰੰਟ ਦੀ ਲਪੇਟ 'ਚ ਆ ਗਿਆ, ਜਿਸ ਨਾਲ ਉਹ ਬੁਰੀ ਤਰ੍ਹਾਂ ਝੁਲਸ ਗਿਆ | ਉਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮੰਗਲਵਾਰ ਨੂੰ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਕਿਹਾ ਕਿ ਨਾ ਹੀ ਫੈਕਟਰੀ ਵਾਲਿਆਂ ਨੇ ਕੋਈ ਮੁਆਵਜ਼ਾ ਦਿੱਤਾ ਤੇ ਨਾ ਹੀ ਪੁਲਿਸ ਨੇ ਸਹੀ ਢੰਗ ਨਾਲ ਕਾਰਵਾਈ ਕੀਤੀ | ਧਰਨਾ ਦੀ ਸੂਚਨਾ ਮਿਲਦਿਆਂ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਧਰਨਾਕਾਰੀਆਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਧਰਨਾ ਚੁਕਵਾਇਆ | ਬਾਅਦ ਵਿਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਲੈਦਰ ਕੰਪਲੈਕਸ ਪੁਲਿਸ ਚੌਕੀ ਇੰਚਾਰਜ ਅਜਮੇਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ 'ਚ ਦੋਵਾਂ ਧਿਰਾਂ ਦਰਮਿਆਨ ਸਮਝੌਤਾ ਹੋਣ ਕਰਕੇ ਮਿ੍ਤਕ ਲਖਵੀਰ ਸਿੰਘ ਦੀ ਪਤਨੀ ਸੁਨੀਤਾ ਰਾਣੀ ਦੇ ਬਿਆਨਾਂ 'ਤੇ ਬੀ. ਐੱਨ. ਐੱਸ. ਐੱਸ. ਦੀ ਧਾਰਾ 194 ਤਹਿਤ ਕਾਰਵਾਈ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਮੌਕੇ ਗੁਰੂ ਘਰਾਂ 'ਚ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਡਾ. ਅੰਬੇਡਕਰ ਜੈਅੰਤੀ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੋਟਰਸਾਈਕਲ ਰੈਲੀ <br/>
Ad Position 24