31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਟੂਰ ਐਂਡ ਟ੍ਰੈਵਲ ਦੇ ਦਫ਼ਤਰ 'ਚੋਂ ਲੁਟੇਰਿਆਂ ਨੇ ਇਕ ਲੱਖ ਤੋਂ ਵੱਧ ਰੁੁਪਏ ਲੁੱਟੇ <br/>

Ad Position 21
No active advertisement
ਅਜੀਤ ਡੈਸਕ 16-04-2026
ਜਲੰਧਰ, 15 ਅਪ੍ਰੈਲ (ਜਤਿੰਦਰ ਪੰਮੀ)-ਬੁੱਧਵਾਰ ਸ਼ਾਮ ਨੂੰ ਕਮਿਸ਼ਨਰੇਟ ਪੁਲਿਸ ਦੇ ਥਾਣਾ ਚਾਰ ਅਧੀਨ ਪੈਂਦੇ ਬਾਗ ਬਾਹਰੀਆਂ ਵਿਖੇ ਇਕ ਟੂਰ ਐਂਡ ਟ੍ਰੈਵਲ ਕੰਪਨੀ ਦੇ ਦਫਤਰ 'ਚੋਂ ਲੁਟੇਰੇ ਵਾਰਦਾਤ ਨੂੰ ਅੰਜ਼ਾਮ ਦਿੰਦੇ ਹੋਏ ਦਫਤਰ 'ਚ ਮÏਜੂਦ ਲੜਕੀ ਕੋਲੋਂ ਇਕ ਲੱਖ ਰੁਪਏ ਤੋਂ ਵਧ ਦੀ ਰਕਮ ਲੁੱਟ ਕੇ ਫਰਾਰ ਹੋ ਗਏ¢ ਸੂਚਨਾ ਮਿਲਦੇ ਹੀ ਏ.ਡੀ.ਸੀ.ਪੀ. ਅਕਾਰਸ਼ੀ ਜੈਨ, ਏ.ਸੀ.ਪੀ. ਅਜੇ ਪਾਲ ਸਿੰਘ ਅਤੇ ਥਾਣਾ 2 ਦੀ ਪੁਲਿਸ ਮÏਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ¢ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ 2 ਦੇ ਐਸ.ਆਈ ਰਘੂੂਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਸੰਬੰਧੀ ਸੂਚਨਾ ਮਿਲਣ 'ਤੇ ਉਹ ਵਾਰਦਾਤ ਵਾਲੀ ਥਾਂ ਪਹੁੰਚੇ ਅਤੇ ਉੱਚ ਅਧਿਕਾਰੀਆਂ ਨੂੰ ਵੀ ਇਸ ਸੰਬੰਧੀ ਜਾਣਕਾਰੀ ਦਿੱਤੀ ¢ ਉਨ੍ਹਾਂ ਦੱਸਿਆ ਕਿ ਦਫਤਰ ਦੇ ਮਾਲਕ ਅਨੁਸਾਰ ਜਦੋਂ ਦਫਤਰ ਵਿਚ ਉਨ੍ਹਾਂ ਦੀ ਮੁਲਾਜ਼ਮ ਲੜਕੀ ਅਤੇ ਹੋਰ ਸਟਾਫ ਮÏਜੂਦ ਸੀ ਤਾਂ ਦਫਤਰ 'ਚ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਨੇ ਲੜਕੀ ਕੋਲੋਂ ਡਰਾ ਧਮਕਾ ਕੇ ਲੱਖ ਰੁਪਏ ਤੋਂ ਵਧ ਦੀ ਰਾਸ਼ੀ ਲੁੱਟ ਲਈ ਅਤੇ ਫਰਾਰ ਹੋ ਗਏ¢ ਉਨ੍ਹਾਂ ਦੱਸਿਆ ਕਿ ਲੁਟੇਰਿਆਂ ਦੀ ਦਹਿਸ਼ਤ ਕਾਰਨ ਲੜਕੀ ਕਾਫੀ ਘਬਰਾ ਗਈ ਅਤੇ ਉਸ ਦੀ ਸਿਹਤ ਵਿਗੜ ਗਈ ¢ ਡਿਊਟੀ ਅਧਿਕਾਰੀ ਨੇ ਦੱਸਿਆ ਕਿ ਲੜਕੀ ਬਿਆਨ ਦੇਣ ਦੇ ਕਾਬਲ ਨਾ ਹੋਣ ਕਾਰਨ ਵਾਰਦਾਤ ਬਾਰੇ ਵਧੇਰੀ ਜਾਣਕਾਰੀ ਨਹੀਂ ਮਿਲ ਸਕੀ¢ ਉਨ੍ਹਾਂ ਕਿਹਾ ਕਿ ਪੁਲਿਸ ਨੇ ਮÏਕੇ 'ਤੇ ਪਹੁੰਚਦਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਇਸ ਜਾਂਚ 'ਚ ਹੋਰ ਟੀਮਾਂ ਵੀ ਲਾਈਆਂ ਗਈਆਂ ਹਨ ਅਤੇ ਜਲਦ ਹੀ ਮਾਮਲਾ ਹੱਲ ਕਰ ਲਿਆ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਮੰਤਰੀ ਨੇ ਨਿਗਮ ਅਫ਼ਸਰਾਂ ਨਾਲ ਮੀਟਿੰਗ ਕਰ ਕੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਸੀ.ਬੀ.ਐੱਸ.ਈ. ਨੇ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਮੇਅਰ ਵਰਲਡ ਸਕੂਲ ਦੀ ਵਿਦਿਆਰਥਣ ਇਸ਼ਲੀਨ ਡੋਗਰਾ ਨੇ 500 'ਚੋਂ 500...
Ad Position 24