ਜਲੰਧਰ, 15 ਅਪ੍ਰੈਲ (ਐੱਮ. ਐੱਸ. ਲੋਹੀਆ)-ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਨਵਾਂ ਕੈਸ਼ ਰਸੀਦ ਸੋਫ਼ਟਵੇਅਰ ਲਗਾਇਆ ਗਿਆ ਹੈ, ਜਿਸ ਦਾ ਉਦਘਾਟਨ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵਰਗਵਾਸੀ ਅਜੀਤ ਸਿੰਘ ਸੇਠੀ ਦੀ ਧਰਮਪਤਨੀ ਸ੍ਰੀਮਤੀ ਮਨਮੀਤ ਕੌਰ ਸੇਠੀ ਵਲੋਂ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਸੋਫ਼ਟਵੇਅਰ ਦਾ ਲਾਭ ਗੁਰੂ ਘਰ ਨੂੰ ਭੇਟਾ ਦੇਣ ਵਾਲੇ ਦਾਨੀ ਸੱਜਣਾਂ ਨੂੰ ਮਿਲੇਗਾ, ਜਿਨਾਂ ਨੂੰ ਆਪਣੇ ਵਲੋਂ ਦਿੱਤੀ ਗਈ ਰਕਮ ਦੀ ਮੌਕੇ ਤੇ ਹੀ ਕੰਪਿਊਟਰਾਈਜ਼ਡ ਰਸੀਦ ਪ੍ਰਾਪਤ ਹੋਵੇਗੀ | ਇਸ ਮੌਕੇ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ. ਐੱਮ. ਹੁਰੀਆ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ ਅਤੇ ਗੁਰਦੁਆਰਾ ਸਾਹਿਬ ਦਾ ਸਟਾਫ਼ ਹਾਜ਼ਰ ਸੀ |