ਜਲੰਧਰ, 15 ਅਪ੍ਰੈਲ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਜਲੰਧਰ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਨਾਂ ਸਮਾਗਮਾਂ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭਾਈ ਅਵਤਾਰ ਸਿੰਘ ਖੋਜੀ (ਹਜ਼ੂਰੀ ਰਾਗੀ), ਗਿਆਨੀ ਹਰਭਜਨ ਸਿੰਘ (ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ) ਅਤੇ ਭਾਈ ਗੁਰਮੀਤ ਸਿੰਘ ਨੇ ਕਥਾ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ, ਇਸਤਰੀ ਸਤਿਸੰਗ ਸਭਾ ਅਰਬਨ ਅਸਟੇਟ ਅਤੇ ਅਰਬਨ ਅਸਟੇਟ ਦੇ ਬੱਚਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ | ਭਾਈ ਸਰਬਜੀਤ ਸਿੰਘ (ਹਜ਼ੂਰੀ ਰਾਗੀ) ਤੇ ਭਾਈ ਦਵਿੰਦਰ ਸਿੰਘ ਸੋਢੀ (ਲੁਧਿਆਣਾ ਵਾਲਿਆਂ) ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਸਟੇਜ ਸਕੱਤਰ ਦੀ ਸੇਵਾ ਜੁਆਇੰਟ ਸਕੱਤਰ ਮਨਪ੍ਰੀਤ ਸਿੰਘ ਸਚਦੇਵਾ ਨੇ ਨਿਭਾਈ | ਪ੍ਰਧਾਨ ਹਰਮਿੰਦਰ ਸਿੰਘ ਨੇ ਸੰਗਤ ਅਤੇ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਪ੍ਰੀਤ ਸਿੰਘ, ਮਨਜੀਤ ਸਿੰਘ, ਕੈਪਟਨ ਪੀ. ਐੱਸ. ਭੱਲਾ, ਕਰਨਲ ਤੇਜਾ ਸਿੰਘ, ਪਰਮਿੰਦਰ ਸਿੰਘ ਖਰਬੰਦਾ, ਪ੍ਰਭਲੀਨ ਸਿੰਘ, ਸਹਿਜਪ੍ਰੀਤ ਸਿੰਘ, ਪ੍ਰਭਸਿਮਰਨ ਸਿੰਘ, ਜਸਬੀਰ ਸਿੰਘ ਰਾਣਾ, ਕੁਲਵੰਤ ਸਿੰਘ ਪੰਨੂੰ, ਹਰਪ੍ਰੀਤ ਸਿੰਘ ਸਚਦੇਵਾ, ਨਿਰਮਲ ਸਿੰਘ, ਰਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ, ਮੈਨੇਜਰ ਨਰਿੰਦਰਪਾਲ ਸਿੰਘ, ਜਤਿੰਦਰ ਸਿੰਘ ਅਤੇ ਹੋਰਾਂ ਨੇ ਸਮਾਗਮ ਦੀ ਚੜ੍ਹਦੀ ਕਲਾ 'ਚ ਵਿਸ਼ੇਸ਼ ਸਹਿਯੋਗ ਦਿੱਤਾ |