31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਮੌਕੇ ਗੁਰੂ ਘਰਾਂ 'ਚ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 16-04-2026
ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸਮਾਗਮ
ਜਲੰਧਰ, 15 ਅਪ੍ਰੈਲ (ਐੱਮ. ਐੱਸ. ਲੋਹੀਆ) - ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਖ਼ਾਲਸਾ ਪੰਥ ਦਾ ਸਾਜਨਾ, ਦਿਵਸ ਵਿਸਾਖੀ ਪੁਰਬ ਨੂੰ ਸਮਰਪਿਤ ਦਿਨ ਅਤੇ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ | ਅੰਮਿ੍ਤ ਵੇਲੇ ਸਜਾਏ ਗਏ ਦੀਵਾਨ 'ਚ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਕਥਾਵਾਚਕ ਗਿਆਨੀ ਸਾਹਿਬ ਸਿੰਘ ਲੱਖਣਾ ਨੇ ਗੁਰਮਤਿ ਵਿਚਾਰਾਂ ਦੁਆਰਾ ਅੱਜ ਦੇ ਦਿਨ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ | ਭਾਈ ਸੁਖਜਿੰਦਰ ਸਿੰਘ (ਬਠਿੰਡੇ ਵਾਲੇ) ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ, ਉਪਰੰਤ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਰਸਭਿੰਨੇ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ | ਬੇਅੰਤ ਸਿੰਘ ਸਰਹੱਦੀ ਅਤੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਆਈ ਸੰਗਤ ਨੂੰ ਵਧਾਈ ਦਿੱਤੀ ਅਤੇ ਰਾਗੀ ਜਥਿਆਂ ਦਾ ਧੰਨਵਾਦ ਕੀਤਾ | ਰਾਤ ਦੇ ਦੀਵਾਨ ਢਾਡੀ ਦਰਬਾਰ ਦੇ ਰੂਪ 'ਚ ਸਜਾਏ ਗਏ, ਜਿਸ 'ਚ ਪੰਥ ਪ੍ਰਸਿੱਧ ਢਾਡੀ ਭਾਈ ਗੁਰਦੇਵ ਸਿੰਘ ਚਵਿੰਡਾ ਦੇ ਢਾਡੀ ਜੱਥੇ ਨੇ ਬੀਰਰੱਸ ਨਾਲ ਲਬਰੇਜ਼ ਢਾਡੀ ਵਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਸ਼ੇਖਾਂ ਵਿਖੇ ਸਜਾਏ ਵਿਸ਼ੇਸ਼ ਦੀਵਾਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਸ਼ੇਖਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ, ਸਜਾਏ ਗਏ ਦੀਵਾਨਾਂ ਅੰਦਰ ਸੰਗਤ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਿਲਜੀਤ ਸਿੰਘ ਕ੍ਰਿਸਟਲ ਨੇ ਜਾਣਕਾਰੀ ਦਿੱਤੀ ਕਿ ਭਾਈ ਪਰਮਜੀਤ ਸਿੰਘ ਸੇਵਕ ਨੇ ਕੀਰਤਨ ਦੁਆਰਾ ਨਿਹਾਲ ਕੀਤਾ | ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਕੀਰਤਨ ਦੀ ਹਾਜ਼ਰੀ ਭਰੀ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਗਈ |
ਗੁਰਦੁਆਰਾ ਸਿੰਘ ਸਭਾ, ਦਿਓਲ ਨਗਰ ਵਿਖੇ ਸਮਾਗਮ
ਗੁਰਦੁਆਰਾ ਸਿੰਘ ਸਭਾ, ਦਿਓਲ ਨਗਰ ਵਿਖੇ ਖ਼ਾਲਸਾ ਸਾਜਣਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਕੀਤੀ ਗਏ ਉਪਰਾਲੇ ਸਦਕਾ ਸਵੇਰ ਵੇਲੇ ਤੋਂ ਸਮਾਗਮ ਕਰਵਾਏ ਗਏ, ਜਿਨ੍ਹਾਂ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਪਾਰਸ ਵਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰ ਕੇ ਭਾਈ ਰਵਿੰਦਰ ਸਿੰਘ (ਬੰਬੇ ਵਾਲੇ) ਦੇ ਜਥੇ ਵਲੋਂ ਰੱਸ ਭਿੰਨੇਂ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ | ਸਮਾਪਤੀ 'ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭੁਪਿੰਦਰਜੀਤ ਸਿੰਘ ਰੇਖੀ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ, ਹਰਮੀਤ ਸਿੰਘ ਸੱਗੂ, ਅਜੀਤ ਸਿੰਘ, ਬੀਬੀ ਨਵਜੋਤ ਕੌਰ, ਬੀਬੀ ਸੁਖਵੰਤ ਕੌਰ, ਬੀਬੀ ਗੁਰਸ਼ਰਨ ਕੌਰ, ਬੀਬੀ ਇੰਦਰਜੀਤ ਕੌਰ ਅਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਵਿਸ਼ੇਸ਼ ਤੌਰ 'ਤੇ ਸਜਾਏ ਗਏ ਦੀਵਾਨਾਂ ਅੰਦਰ ਨਿਸ਼ਾਨ ਸਿੰਘ (ਸੂਬੇਦਾਰ ਮੇਜਰ) ਦੁਆਰਾ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ | ਮੁੱਖ ਸੇਵਾਦਾਰ ਭੁਪਿੰਦਰ ਪਾਲ ਸਿੰਘ ਖ਼ਾਲਸਾ ਨੇ ਜਾਣਕਾਰੀ ਦਿੱਤੀ ਕਿ ਸਜਾਏ ਗਏ ਦੀਵਾਨਾਂ ਅੰਦਰ ਭਾਈ ਗੁਰਮੇਲ ਸਿੰਘ, ਭਾਈ ਰਣਜੀਤ ਸਿੰਘ ਅਤੇ ਭਾਈ ਗੁਰਸੇਵਕ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਦਲਜੀਤ ਸਿੰਘ ਵਾਲੀਆ (ਮੀਤ ਪ੍ਰਧਾਨ), ਹਰਜਿੰਦਰ ਸਿੰਘ (ਚੇਅਰਮੈਨ), ਅਰਵਿੰਦਰ ਸਿੰਘ, ਬਲਵਿੰਦਰ ਸਿੰਘ, ਡਾ. ਪਿ੍ਤਪਾਲ ਸਿੰਘ, ਮੈਨੇਜਰ ਸੁਖਦੇਵ ਸਿੰਘ, ਦਵਿੰਦਰ ਨਰੂਲਾ, ਸਤਪਾਲ ਸਿੰਘ, ਡਾ. ਜਗਜੀਤ ਕੌਰ ਬਜਾਜ, ਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਨਾਇਆ ਖ਼ਾਲਸਾ ਪੰਥ ਸਾਜਨਾ ਦਿਵਸ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਖ਼ਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬੜੀ ਸ਼ਰਧਾ ਭਾਵਨਾ ਨਾਲ ਸਜਾਏ ਗਏ | ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਾਮ ਦੇ ਦੀਵਾਨਾਂ 'ਚ ਭਾਈ ਜਗਤਾਰ ਸਿੰਘ ਖ਼ਾਲਸਾ (ਹਜ਼ਰੂੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ) ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰ ਕੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਈ ਆਤਮਾ ਸਿੰਘ, ਭਾਈ ਬਲਦੇਵ ਸਿੰਘ, ਭਾਈ ਗੁਰਦੇਵ ਸਿੰਘ (ਹਜੂਰੀ ਰਾਗੀ ਜਥੇ ਗੁਰਦੁਆਰਾ ਮਾਡਲ ਟਾਊਨ) ਨੇ ਕੀਰਤਨ ਦੀ ਹਾਜ਼ਰੀ ਭਰੀ | ਕਥਾਵਾਚਕ ਭਾਈ ਪਰਮਜੀਤ ਸਿੰਘ, ਬੀਬੀ ਜਸਜੀਤ ਕੌਰ ਅਤੇ ਭਾਈ ਬਲਬੀਰ ਸਿੰਘ ਨੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵੈਸਾਖ ਮਹੀਨੇ ਦੀ ਸੰਗਰਾਂਦ ਸਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤ ਨੂੰ ਗੁਰੂ ਚਰਨਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ. ਐੱਮ. ਹੁਰੀਆ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੇਵੀ ਤਾਲਾਬ ਮੰਦਰ ਦੇ ਸਰੋਵਰ 'ਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਕੀਤਾ ਇਸ਼ਨਾਨ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ ਸਮਾਗਮ <br/>
Ad Position 24