30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਨਿਰਮਲ ਕੁਟੀਆ ਜੌਹਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 16-04-2026
ਚੁਗਿੱਟੀ/ ਜੰਡੂ ਸਿੰਘਾ, 15 ਅਪ੍ਰੈਲ ( ਨਰਿੰਦਰ ਲਾਗੂ)- ਨਿਰਮਲ ਕੁਟੀਆ ਜੌਹਲਾਂ ਵਿਖੇ ਵਿਸਾਖ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਸ ਉਪਰੰਤ ਸਜਾਏ ਹੋਏ ਦੀਵਾਨ 'ਚ ਵੱਖ -ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਦੂਰੋਂ ਦੂਰੋਂ ਪਹੁੰਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨਾਲ ਆਪਣੇ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਨੇ ਸਿੱਖ ਧਰਮ ਵਿੱਚ ਵਿਸਾਖ ਦੇ ਮਹੀਨੇ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਸਭਨਾਂ ਨੂੰ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਦੀ ਤਾਕੀਦ ਕੀਤੀ ਗਈ | ਇਸ ਮੌਕੇ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਡਾਕਟਰ ਸੁਖਬੀਰ ਸਿੰਘ ਤੇ ਅਵਤਾਰ ਸਿੰਘ ਸ਼ੇਰਗਿੱਲ ਵਲੋਂ ਗੁਰਬਾਣੀ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਬਾਖੂਬੀ ਨਿਭਾਈ ਗਈ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸੱਤਿਆਪਾਲ ਸਿੰਘ,ਆਰ.ਪੀ.ਸਿੰਘ, ਜਥੇਦਾਰ ਨੰਬਰਦਾਰ ਮੱਖਣ ਸਿੰਘ ਬੋਲੀਨਾ, ਫ਼ਕੀਰ ਸਿੰਘ, ਹੁਕਮ ਸਿੰਘ, ਜੋਗਾ ਸਿੰਘ,ਰਸਵਿੰਦਰ ਸਿੰਘ, ਹੁਕਮ ਸਿੰਘ ਤੇ ਸੁਖਦੇਵ ਸਿੰਘ ਸਮੇਤ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਵਲੋਂ ਡੀ. ਏ. ਵੀ. ਕਾਲਜ ਦੇ 160 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਸ੍ਰੀ ਦੇਵੀ ਤਾਲਾਬ ਮੰਦਰ ਦੇ ਸਰੋਵਰ 'ਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਕੀਤਾ ਇਸ਼ਨਾਨ <br/>
Ad Position 24