22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬੰਬੀਆਂਵਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ 19 ਨੂੰ -ਸਰਜੀਵਨ ਸਿੰਘ

Ad Position 21
No active advertisement
ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਜਸਪਾਲ ਸਿੰਘ)-ਪਿੰਡ ਬੰਬੀਆਂਵਾਲ ਵਿਖੇ ਸਥਿਤ ਰਾਇਲ ਗਰੀਨ ਕਾਲੋਨੀ ਵਿਖੇ ਅੱਖਾਂ ਦਾ ਇਕ ਮੁਫਤ ਜਾਂਚ ਤੇ ਆਪ੍ਰੇਸ਼ਨ ਕੈਂਪ 19 ਅਪ੍ਰੈਲ ਨੂੰ ਸਵੇਰੇ 9 ਵਜੇ ਲਗਾਇਆ ਜਾ ਰਿਹਾ ਹੈ, ਜਿਸ 'ਚ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ | ਇਸ ਸੰਬੰਧੀ ਕੈਂਪ ਦੇ ਮੁੱਖ ਪ੍ਰਬੰਧਕ ਸਰਜੀਵਨ ਸਿੰਘ ਡੋਗਰਾ ਸਾਬਕਾ ਸਰਪੰਚ ਨੇ ਦੱਸਿਆ ਕਿ ਇਹ ਕੈਂਪ ਸ. ਦਰਸ਼ਨ ਸਿੰਘ ਹੈਪੀ ਯੂ. ਕੇ. ਤੇ ਸਮੂਹ ਐਨ. ਆਰ. ਆਈ. ਵੀਰਾਂ ਨਗਰ ਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਦੇ ਨਾਲ ਲਗਾਇਆ ਜਾ ਰਿਹਾ ਹੈ, ਜਿਸ 'ਚ ਡਾਕਟਰ ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਮਾਹਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਤੇ ਲੋੜਵੰਦਾਂ ਦੇ ਆਪ੍ਰੇਸ਼ਨ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਮਰੀਜ਼ਾਂ ਨੂੰ ਮੁਫਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ | ਇਸ ਮੌਕੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫੋਰੈਕਸ ਤੇ ਟਰੈਵਲਰ ਦੇ ਦਫ਼ਤਰ 'ਚੋਂ ਹੋਈ ਲੁੱਟ ਦੇ ਮਾਮਲੇ 'ਚ ਦੋ ਗਿ੍ਫ਼ਤਾਰ ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ <br/>
Ad Position 24