22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਆਰਥਿਕ ਤੰਗੀ ਕਾਰਨ ਵੇਚਣ ਲੱਗਾ ਨਸ਼ਾ, 195 ਗ੍ਰਾਮ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕ੍ਰਾਈਮ ਬ੍ਰਾਂਚ ਨੇ ਇਕ ਕਾਰ ਸਵਾਰ ਨੂੰ 195 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਹਨੀ ਕਲਿਆਣ ਉਰਫ ਹਨੀ ਵਾਸੀ ਲਿੰਕ ਰੋਡ ਆਬਾਦਪੁਰਾ ਵਜੋਂ ਹੋਈ ਹੈ, ਜਿਸ ਦੀ ਉਮਰ 32 ਸਾਲ ਹੈ ਤੇ ਉਹ ਪਹਿਲਾਂ ਕਾਰਪੋਰੇਸ਼ਨ ਵਿਭਾਗ 'ਚ ਕੰਮ ਕਰਦਾ ਸੀ | ਘਰੇਲੂ ਆਰਥਿਕ ਤੰਗੀ ਕਾਰਨ ਉਹ ਨਸ਼ਾ ਵੇਚਣ ਦਾ ਧੰਦਾ ਕਰ ਲੱਗ ਪਿਆ | ਇਸ ਸੰਬੰਧੀ ਡੀ. ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਕ੍ਰਾਈਮ ਬ੍ਰਾਂਚ ਦੀ ਟੀਮ ਵਲੋਂ ਸ਼ੱਕ ਦੇ ਆਧਾਰ 'ਤੇ ਕਾਰ ਸਵਾਰ ਨੂੰ ਰੋਕ ਪੁੱਛ ਪੜਤਾਲ ਕੀਤੀ ਤਾਂ ਉਸ ਨੇ ਆਪਣਾ ਹਨੀ ਕਲਿਆਣ ਵਾਸੀ ਲਿੰਕ ਰੋਡ ਆਬਾਦਪੁਰਾ ਦੱਸਿਆ | ਗੱਡੀ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 195 ਗ੍ਰਾਮ ਹੈਰੋਇੰਨ ਬਰਾਮਦ ਕੀਤੀ | ਇਸ 'ਤੇ ਕਾਰਵਾਈ ਕਰਦੇ ਹੋਏ ਹਨੀ ਕਲਿਆਣ ਖ਼ਿਲਾਫ਼ ਥਾਣਾ ਭਾਰਗੋ ਕੈਂਪ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਡੀ. ਸੀ. ਪੀ. ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਨੀ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਨਸ਼ੀਲੇ ਪਦਾਰਥਾਂ ਦੇ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ ਤੇ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਨੇ ਖਾਣ ਵਾਲੀਆਂ ਚੀਜ਼ਾਂ ਦੇ ਭਰੇ 9 ਸੈਂਪਲ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ
Ad Position 24