ਮਕਸੂਦਾਂ, 16 ਅਪ੍ਰੈਲ (ਸÏਰਵ ਮਹਿਤਾ)- ਇੰਟਰਨੈਸ਼ਨਲ ਚੈਰੀਟੇਬਲ ਸੁਸਾਇਟੀ ਵਲੋਂ 18 ਅਪ੍ਰੈਲ, 2026 ਨੂੰ ਗੁਰਦੁਆਰਾ ਬਖ਼ਸ਼ਿਸ਼ ਧਾਮ, ਪਿੰਡ ਨੁੱਸੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਅਤੇ ਮੁਫ਼ਤ ਮੈਡੀਕਲ ਕੈਂਪ ਲਗਵਾਇਆ ਜਾ ਰਿਹਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਆਯੋਜਕਾਂ ਨੇ ਦੱਸਿਆ ਕਿ ਸਮਾਗਮ ਦÏਰਾਨ ਨਾਮ ਸਿਮਰਨ, ਗੁਰਮਤਿ ਵਿਚਾਰਾਂ ਅਤੇ ਕੀਰਤਨ ਦਰਬਾਰ ਰਾਹੀਂ ਸੰਗਤ ਨੂੰ ਗੁਰਮਤਿ ਮਾਰਗ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾਵੇਗਾ ¢ ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇਸ ਪ੍ਰੋਗਰਾਮ ਅਧੀਨ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ, ਜਿਸ 'ਚ ਮਾਹਿਰ ਡਾਕਟਰਾਂ ਵਲੋਂ ਰੋਗੀਆਂ ਦੀ ਜਾਂਚ, ਉਚਿਤ ਸਲਾਹ ਅਤੇ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ ¢