21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ-ਡੀ.ਸੀ.

Ad Position 21
No active advertisement
ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਜਤਿੰਦਰ ਪੰਮੀ)-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ 'ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿਚ ਵਿਕਰੀ ਲਈ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ | ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਫਸਲ ਦੀ ਸਮੇਂ ਸਿਰ ਖਰੀਦ, ਨਾਲੋ-ਨਾਲ ਚੁਕਾਈ ਤੇ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਕਣਕ ਦੇ ਖਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿਚ 5 ਲੱਖ 27 ਹਜ਼ਾਰ ਮੀਟਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਜ਼ਿਲ੍ਹੇ ਵਿਚ 79 ਰੈਗੂਲਰ ਤੇ 24 ਆਰਜ਼ੀ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ | ਡੀ. ਸੀ. ਵਾਲੀਆ ਨੇ ਦੱਸਿਆ ਕਿ ਕਿਸਾਨਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿਚ ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ, ਬਿਜਲੀ, ਸ਼ੈੱਡ, ਪਖਾਨੇ ਆਦਿ ਦੇ ਢੁੱਕਵੇਂ ਇੰਤਜਾਮ ਯਕੀਨੀ ਬਣਾਏ ਗਏ ਹਨ ਅਤੇ ਲੋੜੀਂਦੀ ਮਾਤਰਾ 'ਚ ਬਾਰਦਾਨਾ ਉਪਲਬਧ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 73 ਮੰਡੀਆਂ ਵਿਚ ਫਸਲ ਆਉਣੀ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦੋ ਦਿਨਾਂ ਵਿਚ ਆਮਦ ਹੋਰ ਤੇਜ਼ ਹੋ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਘਰੇਲੂ ਗੈਸ ਸਪਲਾਈ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ 'ਤੇ ਦਿੱਤਾ ਜ਼ੋਰ ਅਗਲੀ ਖ਼ਬਰ ਕਰਤਾਰਪੁਰ ਨਾਲ ਲੱਗਦੀਆਂ ਕਾਲੋਨੀਆਂ 'ਚ ਪਾਣੀ ਸਹੂਲਤ ਵਿਵਸਥਾ ਆਪ ਸੰਭਾਲੇਗੀ ਨਿਗਮ <br/>
Ad Position 24