21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦੇਸ਼ ਭਗਤ ਯਾਦਗਾਰ ਹਾਲ 'ਚ ਲਿਫ਼ਟ ਲਗਾਉਣ ਲਈ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਐੱਮ. ਐੱਸ. ਲੋਹੀਆ)-ਗ਼ਦਰੀ ਬਾਬਿਆਂ ਦੀ ਯਾਦਗਾਰ ਦੇਸ਼ ਭਗਤ ਯਾਦਗਾਰ ਹਾਲ ਅੰਦਰ ਲੋੜੀਂਦੀ ਲਿਫ਼ਟ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਮੇਟੀ ਦੇ ਟਰੱਸਟੀ ਕਾਮਰੇਡ ਕੁਲਬੀਰ ਸਿੰਘ ਸੰਘੇੜਾ ਤੇ ਡਾ. ਵਰਿਆਮ ਸਿੰਘ ਸੰਧੂ ਵਲੋਂ ਨੀਂਹ ਪੱਥਰ ਰੱਖ ਕੇ ਉਸਾਰੀ ਦੇ ਕੰਮ ਦਾ ਉਦਘਾਟਨ ਕੀਤਾ | ਬਾਬਾ ਜਵਾਲਾ ਸਿੰਘ ਆਡੀਟੋਰੀਅਮ ਤੋਂ ਹਾਲ ਦੀ ਛੱਤ ਤੱਕ ਲਿਫ਼ਟ ਲਈ ਲੋੜੀਂਦੀ ਉਸਾਰੀ ਦੇ ਸ਼ੁਰੂ ਹੋਣ ਨਾਲ ਹੀ ਬਾਬਾ ਗੁਰਮੁੱਖ ਸਿੰਘ ਹਾਲ ਦੇ ਉਪਰ ਵਿਸ਼ਨੂੰ ਗਣੇਸ ਪਿੰਗਲੇ ਹਾਲ ਤੱਕ ਵੀ ਲਿਫਟ ਲਗਾਉਣ ਬਾਰੇ ਵੀ ਫ਼ੈਸਲਾ ਕੀਤਾ ਗਿਆ ਹੈ | ਇਸ ਮੌਕੇ ਦੇਸ਼ ਭਗਤ ਯਾਦਗਾਰ ਹਾਲ ਦੇ ਸਾਬਕਾ ਪ੍ਰਧਾਨ ਕਾਮਰੇਡ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ, ਟਰੱਸਟੀ ਸੁਰਿੰਦਰ ਕੁਮਾਰੀ ਕੋਛੜ, ਸਹਾਇਕ ਸਕੱਤਰ ਡਾ. ਗੋਪਾਲ ਸਿੰਘ ਬੁੱਟਰ, ਰਣਜੀਤ ਸਿੰਘ ਔਲਖ, ਚਰੰਜੀ ਲਾਲ, ਪ੍ਰੋ. ਹਰਵਿੰਦਰ ਭੰਡਾਲ, ਦਰਸ਼ਨ ਖਟਕੜ, ਰਮਿੰਦਰ ਸਿੰਘ ਪਟਿਆਲਾ, ਭੈਣ ਸੁਰਿੰਦਰ ਕੌਰ, ਕੁਲਦੀਪ, ਗੁਰਦੀਪ, ਰਾਮ, ਰਤਨ, ਈਦੂ ਅਤੇ ਦੇਸ਼ ਭਗਤ ਲਾਇਬ੍ਰੇਰੀ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਡਲ ਟਾਊਨ ਸ਼ੋਪਕੀਪਰ ਵੈਲਫੇਅਰ ਐਸੋਸੀਏਸ਼ਨ ਵਲੋਂ ਡੀ. ਸੀ. ਦਾ ਸਨਮਾਨ ਅਗਲੀ ਖ਼ਬਰ ਨਿੱਜੀ ਕੰਪਨੀ ਕੋਲੋਂ ਨਿਗਮ ਕਰਵਾਏਗੀ ਸੜਕਾਂ 'ਤੇ ਖੜ੍ਹੀਆਂ ਰੇਹੜੀਆਂ ਦੀ ਗਿਣਤੀ
Ad Position 24