20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨੋਇਡਾ ਦੇ ਮਜ਼ਦੂਰਾਂ ਉੱਪਰ ਯੂ. ਪੀ. ਸਰਕਾਰ ਵਲੋਂ ਕੀਤਾ ਲਾਠੀਚਾਰਜ ਅਤਿ ਨਿੰਦਣਯੋਗ ਕਾਰਵਾਈ-ਸੀ. ਟੀ. ਯੂ. ਪੰਜਾਬ

Ad Position 21
No active advertisement
ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਐੱਮ. ਐੱਸ. ਲੋਹੀਆ)-ਬੇਰੋਕ ਵੱਧ ਰਹੀ ਮਹਿੰਗਾਈ ਅਨੁਸਾਰ ਉੁਜਰਤਾਂ 'ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਨੋਇਡਾ ਵਿਖੇ ਵੱਖ-ਵੱਖ ਉਦਯੋਗਿਕ ਅਦਾਰਿਆਂ 'ਚ ਕੰਮ ਕਰਦੇ ਮਜ਼ਦੂਰਾਂ ਵਲੋਂ ਕੀਤੀ ਜਾ ਰਹੀ ਮੰਗ ਨੂੰ ਅਣਗੌਲਿਆਂ ਕਰਨ, ਮੈਨਜਮੈਂਟ ਤੇ ਪ੍ਰਸ਼ਾਸਨ ਵਲੋਂ ਗੱਲਬਾਤ ਨਾਲ ਮਸਲਾ ਹੱਲ ਕਰਨ ਦੀ ਬਜਾਏ ਪਿਛਲੇ ਤਿੰਨ ਦਿਨਾਂ ਤੋਂ ਹੜਤਾਲ 'ਤੇ ਬੈਠੇ ਔਰਤ-ਮਰਦ ਕਾਮਿਆਂ 'ਚ ਔਰਤਾਂ ਨੂੰ ਮੰਦਾ ਬੋਲਣ ਤੇ ਮਾਰਕੁੱਟ ਕਰਨ ਤੋਂ ਉੱਪਜੇ ਵਿਵਾਦ ਨੂੰ ਡੰਡੇ ਦੇ ਜ਼ੋਰ 'ਤੇ ਦਬਾਉਣ ਲਈ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਦੀ ਪੁਲਿਸ ਨੇ ਮਜ਼ਦੂਰਾਂ ਉੱਪਰ ਵਹਿਸ਼ੀਆਨਾ ਲਾਠੀਚਾਰਜ ਕਰਨ ਦਾ ਸੈਂਟਰ ਆਫ਼ ਟਰੇਡ ਯੂਨੀਅਨਜ਼ (ਸੀ. ਟੀ. ਯੂ.) ਪੰਜਾਬ ਜੋਰਦਾਰ ਸ਼ਬਦਾਂ 'ਚ ਨਿਖੇਧੀ ਕਰਦੀ ਹੈ | ਸੈਂਟਰ ਆਫ਼ ਟਰੇਡ ਯੂਨੀਅਨਜ਼ (ਸੀ. ਟੀ. ਯੂ.) ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਨੱਥਾ ਸਿੰਘ ਢਡਵਾਲ, ਮੀਤ ਪ੍ਰਧਾਨ ਹਰੀਮੁਨੀ ਸਿੰਘ ਅਤੇ ਵਿੱਤ ਸਕੱਤਰ ਸ਼ਿਵ ਕੁਮਾਰ ਪਠਾਨਕੋਟ ਨੇ ਸਾਂਝੇ ਬਿਆਨ 'ਚ ਮਜ਼ਦੂਰਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਮੰਗ ਕੀਤੀ, ਕਿ ਹਰਿਆਣਾ ਦੀ ਵੇਜ ਨੋਟੀਫਿਕੇਸ਼ਨ ਮੁਤਾਬਿਕ ਵਾਧਾ ਕੀਤਾ ਜਾਵੇ ਤੇ ਅੱਠ ਘੰਟੇ ਤੋਂ ਉਪਰ ਕੀਤੇ ਕੰਮ ਦਾ ਓਵਰ ਟਾਈਮ ਕਾਨੂੰਨ ਤਹਿਤ ਡਬਲ ਵੇਜ ਦੇਣਾ ਯਕੀਨੀ ਬਣਾਇਆ ਜਾਵੇ, ਗਿ੍ਫ਼ਤਾਰ ਕੀਤੇ ਮਜ਼ਦੂਰਾਂ ਤੇ ਆਗੂਆਂ ਨੂੰ ਬਿਨਾਂ ਸ਼ਰਤ ਤਰੁੰਤ ਰਿਹਾਅ ਕੀਤਾ ਜਾਏ ਤੇ ਸਾਰੇ ਪਰਚੇ ਰੱਦ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਸਮੱਸਿਆ ਹੱਲ ਕਰਨ ਲਈ ਦਾਦਾ ਕਾਲੋਨੀ ਜ਼ੋਨ ਵਾਲੇ ਨਹੀਂ ਚੁੱਕਦੇ ਫ਼ੋਨ ਅਗਲੀ ਖ਼ਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਦਾ ਇੰਗਲੈਂਡ ਦੇ ਗੁਰਦੁਆਰਾ ਸਾਹਿਬ ਵਿਖੇ ਸਨਮਾਨ
Ad Position 24