ਜਲੰਧਰ, 16 ਅਪ੍ਰੈਲ (ਜਤਿੰਦਰ ਪੰਮੀ) -ਸੀ ਟੀ ਗਰੁੱਪ ਆਫ ਇੰਸਟੀਚਿਊਸਨਜ਼ ਨੌਰਥ ਕੈਂਪਸ ਮਕਸੂਦਾਂ ਦੇ ਡਿਪਾਰਟਮੈਂਟ ਆਫ ਮੈਨੇਜਮੈਂਟ ਸਟੱਡੀਜ਼ ਵਲੋਂ ਕਸ਼ਿਤਿਜ 5.0 ਦ ਮੈਨੇਜਮੈਂਟ ਕਾਰਨੀਵਲ ਨਾਂ ਦਾ ਪ੍ਰੋਗਰਾਮ ਕੀਤਾ ਗਿਆ | ਸਮਾਗਮ ਦੌਰਾਨ ਕੈਂਪਸ ਵਿੱਚ ਹਰ ਪਾਸੇ ਊਰਜਾ ਤੇ ਨਵੀਨਤਾ ਦਾ ਮਾਹੌਲ ਦੇਖਣ ਨੂੰ ਮਿਲਿਆ, ਜਿੱਥੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸਾਹ ਨਾਲ ਭਾਗ ਲਿਆ ਅਤੇ ਆਪਣੇ ਹੁਨਰ ਅਤੇ ਪ੍ਰੋਫੈਸ਼ਨਲ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਰੰਗੋਲੀ, ਮਹਿੰਦੀ ਅਤੇ ਪੋਸਟਰ ਮੇਕਿੰਗ ਵਰਗੇ ਮੁਕਾਬਲਿਆਂ ਦੇ ਨਾਲ ਮਾਈਾਡ ਮਿਸਟਰੀ ਕਵਿਜ਼ ਅਤੇ ਪਿਕਚਰ ਇੰਟਰਪਿ੍ਟੇਸਨ ਵਰਗੀਆਂ ਬੌਧਿਕ ਚੁਣੌਤੀਆਂ ਨੇ ਵਿਦਿਆਰਥੀਆਂ ਦੀ ਸੋਚ ਨੂੰ ਨਵਾਂ ਪੱਖ ਦਿੱਤਾ | ਇਸ ਤੋਂ ਇਲਾਵਾ ਸੋਲੋ ਸਿੰਗਿੰਗ, ਸੋਲੋ ਡਾਂਸ ਅਤੇ ਗਰੁੱਪ ਡਾਂਸ, ਟ੍ਰੇਜਰ ਹੰਟ, ਰੋਲ ਪਲੇ ਅਤੇ ਕੋਲਾਜ਼ ਮੇਕਿੰਗ ਵਰਗੀਆਂ ਟੀਮ-ਆਧਾਰਿਤ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਲਈ ਇਕ ਮਹੱਤਵਪੂਰਨ ਮੰਚ ਸਾਬਤ ਹੋਇਆ | ਸਮਾਗਮ ਦੇ ਅੰਤ ਵਿੱਚ ਜੇਤੂਆਂ ਨੂੰ ਸਰਟੀਫਿਕੇਟ, ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਸੀ ਟੀ ਗਰੁੱਪ ਆਫ ਇੰਸਟੀਚਿਊਸਨਜ਼ ਮਕਸੂਦਾਂ ਕੈਂਪਸ ਦੇ ਡਾਇਰੈਕਟਰ ਡਾ. ਅਨੁਰਾਗ ਸ਼ਰਮਾ ਨੇ ਇਸ ਸਫਲ ਪ੍ਰੋਗਰਾਮ ਲਈ ਵਿਭਾਗ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ, ਕਿਉਂਕਿ ਇਹ ਉਨ੍ਹਾਂ ਦੇ ਗਈਆਂ ਨੂੰ ਅਸਲ ਜ਼ਿੰਦਗੀ ਨਾਲ ਜੋੜਨ ਦਾ ਮੌਕਾ ਦਿੰਦੇ ਹਨ | ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀ ਅੰਦਰ ਰਚਨਾਤਮਕਤਾ, ਹੌਸਲਾ ਅਤੇ ਦਿ੍ੜ੍ਹਤਾ ਵਿਕਸਿਤ ਹੁੰਦੀ ਹੈ, ਜੋ ਉਨ੍ਹਾਂ ਦੇ ਭਵਿੱਖ ਤੇ ਕਰੀਅਰ ਲਈ ਮਜ਼ਬੂਤ ਨੀਂਹ ਰੱਖਦੇ ਹਨ |