ਜਲੰਧਰ, 16 ਅਪ੍ਰੈਲ (ਐੱਮ. ਐੱਸ. ਲੋਹੀਆ)-ਗ਼ਦਰੀ ਬਾਬਿਆਂ ਦੀ ਯਾਦਗਾਰ ਦੇਸ਼ ਭਗਤ ਯਾਦਗਾਰ ਹਾਲ ਅੰਦਰ ਲੋੜੀਂਦੀ ਲਿਫ਼ਟ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਮੇਟੀ ਦੇ ਟਰੱਸਟੀ ਕਾਮਰੇਡ ਕੁਲਬੀਰ ਸਿੰਘ ਸੰਘੇੜਾ ਤੇ ਡਾ. ਵਰਿਆਮ ਸਿੰਘ ਸੰਧੂ ਵਲੋਂ ਨੀਂਹ ਪੱਥਰ ਰੱਖ ਕੇ ਉਸਾਰੀ ਦੇ ਕੰਮ ਦਾ ਉਦਘਾਟਨ ਕੀਤਾ | ਬਾਬਾ ਜਵਾਲਾ ਸਿੰਘ ਆਡੀਟੋਰੀਅਮ ਤੋਂ ਹਾਲ ਦੀ ਛੱਤ ਤੱਕ ਲਿਫ਼ਟ ਲਈ ਲੋੜੀਂਦੀ ਉਸਾਰੀ ਦੇ ਸ਼ੁਰੂ ਹੋਣ ਨਾਲ ਹੀ ਬਾਬਾ ਗੁਰਮੁੱਖ ਸਿੰਘ ਹਾਲ ਦੇ ਉਪਰ ਵਿਸ਼ਨੂੰ ਗਣੇਸ ਪਿੰਗਲੇ ਹਾਲ ਤੱਕ ਵੀ ਲਿਫਟ ਲਗਾਉਣ ਬਾਰੇ ਵੀ ਫ਼ੈਸਲਾ ਕੀਤਾ ਗਿਆ ਹੈ | ਇਸ ਮੌਕੇ ਦੇਸ਼ ਭਗਤ ਯਾਦਗਾਰ ਹਾਲ ਦੇ ਸਾਬਕਾ ਪ੍ਰਧਾਨ ਕਾਮਰੇਡ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ, ਟਰੱਸਟੀ ਸੁਰਿੰਦਰ ਕੁਮਾਰੀ ਕੋਛੜ, ਸਹਾਇਕ ਸਕੱਤਰ ਡਾ. ਗੋਪਾਲ ਸਿੰਘ ਬੁੱਟਰ, ਰਣਜੀਤ ਸਿੰਘ ਔਲਖ, ਚਰੰਜੀ ਲਾਲ, ਪ੍ਰੋ. ਹਰਵਿੰਦਰ ਭੰਡਾਲ, ਦਰਸ਼ਨ ਖਟਕੜ, ਰਮਿੰਦਰ ਸਿੰਘ ਪਟਿਆਲਾ, ਭੈਣ ਸੁਰਿੰਦਰ ਕੌਰ, ਕੁਲਦੀਪ, ਗੁਰਦੀਪ, ਰਾਮ, ਰਤਨ, ਈਦੂ ਅਤੇ ਦੇਸ਼ ਭਗਤ ਲਾਇਬ੍ਰੇਰੀ ਦੇ ਮੈਂਬਰ ਹਾਜ਼ਰ ਸਨ |