19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲੋਹੀਆਂ ਇਲਾਕੇ ਦੀਆਂ ਦਾਣਾ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੇ ਕਿਸਾਨ ਚਿੰਤਾ 'ਚ ਪਾਏ-ਪ੍ਰਧਾਨ ਅਲੀਵਾਲ <br/>

Ad Position 21
No active advertisement
ਅਜੀਤ ਡੈਸਕ 17-04-2026
ਲੋਹੀਆਂ ਖਾਸ, 16 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਪੰਜਾਬ ਸਰਕਾਰ ਦੇ ਨੁਮਾਇੰਦੇ ਭਾਵੇਂ ਲੱਖ ਕਹੀ ਜਾਣ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ ਕਣਕ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ ਪਰ ਲੋਹੀਆਂ ਇਲਾਕੇ ਦੀਆਂ ਵੱਖ-ਵੱਖ ਮੰਡੀਆਂ 'ਚ ਕੀਤੇ ਦੌਰੇ ਤੋਂ ਬਾਅਦ ਪਤਾ ਲੱਗਾ ਹੈ ਕਿ ਮੰਡੀਆਂ 'ਚ ਬਾਰਦਾਨੇ (ਬੋਰੀਆਂ) ਦੀ ਘਾਟ ਨੇ ਮੰਡੀਆਂ 'ਚ ਕਣਕ ਦੇ ਅੰਬਾਰ ਲਗਾ ਦਿੱਤੇ ਹਨ | ਇਹ ਪ੍ਰਗਟਾਵਾ ਕਰਦਿਆਂ ਕਿਸਾਨ ਸੰਘਰਸ਼ ਕਮੇਟੀ (ਕੋਟਬੁੱਢਾ) ਦੇ ਸੂਬਾ ਆਗੂ ਰਣਜੀਤ ਸਿੰਘ ਅਲੀਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਮੰਡੀਆਂ 'ਚ ਲੱਗੇ ਅੰਬਾਰ ਤੇ ਮੌਸਮ ਦੀ ਖਰਾਬੀ ਕਾਰਨ ਆਪਣੀ ਕਣਕ ਨੂੰ ਕਟਾ ਕੇ ਮੰਡੀਆਂ 'ਚ ਲਿਆਉਣ ਤੋਂ ਕਿਸਾਨ ਚਿੰਤਾ 'ਚ ਪਾਏ ਜਾ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਅਤੇ ਮੰਡੀ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਮੰਡੀਆਂ 'ਚ ਬਾਰਦਾਨੇ ਸਮੇਤ ਹੋਰ ਸਹੂਲਤਾਂ ਦੇਣ ਨਹੀਂ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹੱਟਣਗੀਆਂ | ਇਸ ਮੌਕੇ ਸੂਬਾ ਆਗੂ ਰਣਜੀਤ ਸਿੰਘ ਅਲੀਵਾਲ, ਜਥੇਦਾਰ ਤੀਰਥ ਸਿੰਘ, ਲਖਵੀਰ ਸਿੰਘ ਕੰਗ, ਚਰਨ ਸਿੰਘ, ਮੇਜਰ ਸਿੰਘ ਬਲਕਾਰ ਸਿੰਘ ਸਮੇਤ ਹੋਰ ਕਿਸਾਨ ਆਗੂ ਤੇ ਕਿਸਾਨ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਯੋਗ ਆਸ਼ਰਮ ਸ਼ਾਹਕੋਟ ਵਿਖੇ ਧੂਮਧਾਮ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ <br/> ਅਗਲੀ ਖ਼ਬਰ ਪਿ੍ੰਸੀਪਲ ਪ੍ਰੇਮ ਕੁਮਾਰ ਨੇ ਦਾਣਾ ਮੰਡੀ ਫਿਲੌਰ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>
Ad Position 24