19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ਼ੰਕਰ ਦਾਸ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

Ad Position 21
No active advertisement
ਅਜੀਤ ਡੈਸਕ 17-04-2026
ਫਿਲੌਰ, 16 ਅਪ੍ਰੈਲ (ਵਿਪਨ ਗੈਰੀ)-ਫਿਲੌਰ ਦੇ ਨਜ਼ਦੀਕੀ ਪਿੰਡ ਭੱਟੀਆਂ ਦੇ ਪੁਲਿਸ ਮੁਲਾਜ਼ਮ ਸ਼ੰਕਰ ਦਾਸ ਉਮਰ 41 ਸਾਲ ਦੀ ਬੀਤੇ ਦਿਨੀਂ ਸੜਕ ਹਾਦਸੇ 'ਚ ਮੌਤ ਹੋ ਗਈ ਸੀ, ਜਿਸ ਮਗਰੋਂ ਅੱਜ ਉਸ ਦੇ ਭਰਾ ਦੇ ਵਿਦੇਸ਼ ਆਉਣ ਮਗਰੋਂ ਉਸ ਦੇ ਜੱਦੀ ਪਿੰਡ ਭੱਟੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਸਲਾਮੀ ਦੇ ਕੇ ਅੰਤਿਮ ਸੰਸਕਾਰ ਕਰ ਦਿੱਤਾ | ਅੱਜ ਸਸਕਾਰ ਮੌਕੇ ਵਿਸ਼ੇਸ਼ ਤੌਰ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਇਲਾਕੇ ਦੇ ਹਜ਼ਾਰਾ ਲੋਕ, ਮੈਡਮ ਕਰਮਜੀਤ ਕੌਰ ਚੌਧਰੀ, ਡੀ. ਐੱਸ. ਪੀ. ਫਿਲੌਰ ਭਰਤ ਮਸੀਹ, ਥਾਣਾ ਮੁਖੀ ਫਿਲੌਰ ਲਵਲੀਨ ਬੰਗੜ ਤੇ ਵੱਖ-ਵੱਖ ਥਾਣਿਆਂ ਤੋਂ ਪੁਲਿਸ ਮੁਲਾਜ਼ਮਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ 2 ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ ਵਿਚ ਵਿਸਾਖੀ ਨੂੰ ਸਮਰਪਿਤ ਸਮਾਗਮ
Ad Position 24