18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡੀ. ਏ. ਵੀ. ਸਕੂਲ ਬਿਲਗਾ ਦਾ ਨਤੀਜਾ ਸÏ ਫੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਬਿਲਗਾ, 16 ਅਪ੍ਰੈਲ (ਤਜਿੰਦਰ ਕੁਮਾਰ)-ਐਸ. ਆਰ. ਤਾਂਗੜੀ ਡੀ. ਏ. ਵੀ. ਪਬਲਿਕ ਸਕੂਲ ਬਿਲਗਾ ਦਾ ਸੀ. ਬੀ. ਐਸ. ਸੀ. ਵਲੋਂ ਫਰਵਰੀ ਮਹੀਨੇ ਵਿਚ ਕਰਵਾਈ ਬੋਰਡ ਪਰੀਖਿਆ ਦਾ ਨਤੀਜਾ ਸÏ ਫੀਸਦੀ ਰਿਹਾ | ਸਕੂਲ ਦੇ ਕੁਲ 97 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਾਰੇ ਹੀ ਵਿਦਿਆਰਥੀ ਕਾਮਯਾਬ ਰਹੇ | ਸਕੂਲ ਦੇ 20 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰÏਸ਼ਨ ਕੀਤਾ | ਸਕੂਲ ਦੀ ਵਿਦਿਆਰਥਣ ਜਾਨਵੀ ਸ਼ਰਮਾ ਨੇ 95.6% ਅੰਕ ਪ੍ਰਾਪਤ ਕਰਕੇ ਪਹਿਲਾ, ਅਨੁਪ੍ਰੀਤ ਕÏਰ ਨੇ 93.4% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜੈਵਿਨ ਅਹੀਰ ਤੇ ਰੂਬਲ ਕÏਰ ਭੱਚੂ ਨੇ 90.2% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਸਾਂਝਾ ਕੀਤਾ | ਇਸ ਤੋਂ ਇਲਾਵਾ ਲਵਲੀਨ ਕÏਰ ਤੇ ਅਰਮਾਨ ਪ੍ਰੀਤ ਕÏਰ ਨੇ 88.8% ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਾਨਵੀ ਸ਼ਰਮਾ ਨੇ ਸਮਾਜਿਕ ਵਿਗਿਆਨ ਵਿਸ਼ੇ ਵਿਚ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਉਪਲਬਧੀ ਹਾਸਿਲ ਕੀਤੀ | ਇਸ ਸ਼ਾਨਦਾਰ ਸਫਲਤਾ 'ਤੇ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਵਿਚ ਸੱਦ ਕੇ ਸਨਮਾਨਿਤ ਕੀਤਾ | ਸਕੂਲ ਦੇ ਪਿ੍ੰਸੀਪਲ ਸੰਜੀਵ ਗੁਜਰਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ, 'ਸਾਡੇ ਵਿਦਿਆਰਥੀਆਂ ਦੀ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਾਨੂੰ ਯਕੀਨ ਹੈ ਕਿ ਸਾਡੇ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਆਪਣੇ ਪਰਿਵਾਰ ਦਾ ਨਾਂਅ ਰÏਸ਼ਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਨੂਰਮਹਿਲ ਤੋਂ ਭਗਵਾਨ ਪਰਸ਼ੂਰਾਮ ਦੇ ਤਪ ਸਥਾਨ ਨੂੰ ਬੱਸ ਯਾਤਰਾ 19 ਨੂੰ
Ad Position 24