18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲੋਹੀਆਂ 'ਚ ਇੰਚਾਰਜ ਪਰਮਿੰਦਰ ਸਿੰਘ ਅਤੇ ਚੇਅਰਮੈਨ ਸਾਬ ਚਤਰੱਥ ਨੇ ਸਰਕਾਰੀ ਖਰੀਦ ਕਰਵਾਈ ਆਰੰਭ

Ad Position 21
No active advertisement
ਅਜੀਤ ਡੈਸਕ 17-04-2026
ਲੋਹੀਆਂ ਖਾਸ, 16 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਮਾਰਕੀਟ ਕਮੇਟੀ ਲੋਹੀਆਂ ਖਾਸ ਅਧੀਨ ਆਉਂਦੀ ਜਨਤਾ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਹਲਕਾ ਇੰਚਾਰਜ ਪਰਮਿੰਦਰ ਸਿੰਘ ਅਤੇ ਮਾਰਕੀਟ ਕਮੇਟੀ ਲੋਹੀਆਂ ਖਾਸ ਦੇ ਚੇਅਰਮੈਨ ਸਰਬਜੀਤ ਸਿੰਘ ਸਾਬ ਚਤਰੱਥ ਵੱਲੋਂ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਜੋਗਾ ਸਿੰਘ ਡੋਲ ਦੀ ਆੜ੍ਹਤ ਤੋਂ ਬੋਲੀ ਕਰਵਾ ਕੇ ਆਰੰਭ ਕਰ ਦਿੱਤੀ ਗਈ ਹੈ | ਇਸ ਮੌਕੇ ਦੋਹਾਂ ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਮੂੰਹ ਮਿੱਠਾ ਕਰਵਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ ਕਣਕ ਦਾ ਇੱਕ ਇੱਕ ਦਾਣਾ ਚੁੱਕਿਆ ਜਾਵੇਗਾ ਅਤੇ ਮਜ਼ਦੂਰਾਂ, ਕਿਸਾਨਾਂ ਅਤੇ ਆੜਤੀਆਂ ਨੂੰ ਮੰੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਲੋਹੀਆਂ ਦੇ ਸਕੱਤਰ ਤੇਜਿੰਦਰ ਕੁਮਾਰ ਅਤੇ ਸੁਪਰਵਾਇਜ਼ਰ ਗੁਰਦੇਵ ਸਿੰਘ ਨੇ ਦੱਸਿਆ ਕਿ ਸਰਕਾਰੀ ਮਾਪਦੰਡ ਮੁਤਾਬਿਕ ਸਾਰੀ ਮੰਡੀ ਵਿੱਚ ਅੰਦਾਜ਼ਨ 200 ਕਵਿੰਟਲ ਕਣਕ 12% ਨਮੀ ਤਕ ਦੀ ਖਰੀਦੀ ਗਈ | ਇਸ ਮੌਕੇ ਚੇਅਰਮੈਨ ਸਰਬਜੀਤ ਸਿੰਘ ਸਾਬ ਚਤਰੱਥ, ਪਨਸਪ ਖਰੀਦ ਏਜੰਸੀ ਦੇ ਇੰਸਪੈਕਟਰ ਅਮਨਦੀਪ, ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਜੋਗਾ ਸਿੰਘ ਡੋਲ, ਆੜਤੀ ਰਾਜਵੰਤ ਸਿੰਘ ਰਾਜਾ ਚੰਦੀ, ਆੜਤੀ ਬਲਵਿੰਦਰ ਸਿੰਘ ਸਾਬੂਵਾਲ, ਆਪ ਦੇ ਸ਼ਹਿਰੀ ਪ੍ਰਧਾਨ ਸਾਹਿਬ ਸਿੰਘ ਕੰਗ, ਆਪ ਆਗੂ ਕੁਲਵੰਤ ਸਿੰਘ ਜੰਮੂ, ਆੜਤੀ ਵਿਨੋਦ ਬੱਬੂ, ਆੜ੍ਹਤੀ ਅਜੇ ਕੁਮਾਰ, ਆੜ੍ਹਤੀ ਬਚਿੱਤਰ ਸਿੰਘ, ਸੁਰਿੰਦਰ ਕੁਮਾਰ ਪ੍ਰਧਾਨ ਲੇਬਰ ਯੂਨੀਅਨ ਅਤੇ ਕਣਕ ਲੈ ਕੇ ਆਏ ਕਿਸਾਨ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ 50 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ <br/>
Ad Position 24