18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਹਲਕਾ ਨਕੋਦਰ ਦੇ ਬਿਲਗਾ ਅਨਾਜ ਮੰਡੀ 'ਚ ਐਡਵੋਕੇਟ ਰਾਜਕਮਲ ਸਿੰਘ ਭੁੱਲਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 17-04-2026
ਬਿਲਗਾ, 16 ਅਪ੍ਰੈਲ (ਤਜਿੰਦਰ ਕੁਮਾਰ)-ਨਕੋਦਰ ਹਲਕਾ ਦੇ ਕਸਬਾ ਬਿਲਗਾ ਤੇ ਵੱਖ-ਵੱਖ ਅਨਾਜ ਮੰਡੀਆਂ ਵਿਚ ਹਲਕਾ ਨਕੋਦਰ ਦੇ ਸੇਵਾਦਾਰ ਐਡਵੋਕੇਟ ਰਾਜਕਮਲ ਸਿੰਘ ਭੁੱਲਰ ਵਲੋਂ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਮੰਡੀਆਂ ਦਾ ਦੌਰਾ ਕੀਤਾ, ਜਿਸ ਵਿਚ ਕਿਸਾਨਾਂ ਨੂੰ ਪ੍ਰਬੰਧਾਂ ਦੀ ਘਾਟ, ਖਰੀਦ ਵਿਚ ਮੁਸ਼ਕਿਲ, ਲਿਫਟਿੰਗ ਤੇ ਬਾਰਦਾਨੇ ਦੀ ਸਮੱਸਿਆ ਨਾਲ ਕਿਸਾਨ ਬਹੁਤ ਗੰਭੀਰ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ਜਿਸ 'ਚ ਕਿਸਾਨ ਇਕ ਇਕ ਹਫਤੇ ਤੋਂ ਮੰਡੀਆਂ 'ਚ ਰੁਲ ਰਹੇ ਹਨ ਤੇ ਪੰਜਾਬ ਸਰਕਾਰ ਕੁੰਭ ਦੀ ਨੀਂਦ ਸੁੱਤੀ ਪਈ ਹੈ ਅਤੇ ਮੁੱਖ ਮੰਤਰੀ ਰਾਜਸਥਾਨ ਵਿਚ ਪੰਜ ਤਾਰੇ ਹੋਟਲਾਂ ਵਿਚ ਛੁੱਟੀਆਂ ਮਨਾ ਰਹੇ ਹਨ | ਇਸ ਮੌਕੇ ਪਰਵਿੰਦਰ ਸਿੰਘ ਸ਼ਾਮਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਿਲਗਾ, ਸਰਕਲ ਪ੍ਰਧਾਨ ਬਿਲਗਾ ਸ਼ਹਿਰੀ ਪਿਆਰਾ ਸਿੰਘ ਕੈਂਥ, ਸਰਕਲ ਪ੍ਰਧਾਨ ਬਿਲਗਾ ਦਿਹਾਤੀ ਮੇਜਰ ਸਿੰਘ ਔਜਲਾ, ਪਿਆਰਾ ਸਿੰਘ ਸੰਘੇੜਾ, ਹਰਬੰਸ ਸਿੰਘ ਦਰਦੀ, ਗੁਰਪ੍ਰੀਤ ਸਿੰਘ ਭੰਡਾਲ ਤੇ ਹੋਰ ਵੀ ਪ੍ਰਮੁੱਖ ਸ਼ਖਸ਼ੀਅਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਸੰਘੇੜਾ ਵਿਖੇ ਅੱਖਾਂ ਦੇ ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਕਾਂਗਰਸੀ ਆਗੂ 25 ਗ੍ਰਾਮ ਹੈਰੋਇਨ ਸਮੇਤ ਕਾਬੂ
Ad Position 24