18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁ. ਬਾਬਾ ਭਾਗੋ ਜੀ ਬੱਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 17-04-2026
ਕਿਸ਼ਨਗੜ੍ਹ, 16 ਅਪ੍ਰੈਲ (ਹੁਸਨ ਲਾਲ)- ਗੁਰਦੁਆਰਾ ਬਾਬਾ ਭਾਗੋ ਜੀ ਬੱਲਾਂ 'ਚ ਖਾਲਸਾ ਪੰਥ ਸਾਜਨਾ ਦਿਵਸ ਤੇ ਵਿਸਾਖੀ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ, ਟਰੱਸਟੀ ਮੈਂਬਰਾਂ ਅਤੇ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਰਬ ਸਾਂਝੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਅਰਦਾਸ ਉਪਰੰਤ ਪ੍ਰਸਿੱਧ ਢਾਡੀ ਗਰਜਾ ਸਿੰਘ ਮਾਣਕ ਸ਼ਰੀਫ ਦਾ ਢਾਡੀ ਜਥਾ ਅਤੇ ਪ੍ਰਸਿੱਧ ਕਵੀਸ਼ਰ ਮਨਜੀਤ ਸਿੰਘ ਸੋਹੀ ਦੇ ਕਵੀਸ਼ਰੀ ਜਥੇ ਵਲੋਂ ਹਾਜ਼ਰੀਨ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਦੀ ਸਾਜਨਾ ਦਾ ਸੁਨਹਿਰੀ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਪ੍ਰਵਚਨ ਕਰਦੇ ਹੋਏ ਸਿੱਖ ਵਿਦਵਾਨ ਤੇ ਉੱਘੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਸਮੁੱਚੀਆਂ ਸੰਗਤਾਂ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕੀਤੀ ਗਈ ਪੰਜ ਪਿਆਰੇ ਸਾਜ ਕੇ ਖਾਲਸਾ ਪੰਥ ਦੀ ਸਾਜਨਾ ਇਕ ਵਿਲੱਖਣ ਘਟਨਾ ਹੈ ਕਿਉਂਕਿ ਦੁਨੀਆਂ ਦੇ ਇਤਿਹਾਸ ਵਿੱਚ ਕਿਸੇ ਵੀ ਧਰਮ ਦੀ ਸਾਜਨਾ ਇੱਕ ਦਿਨ 'ਚ ਨਹੀਂ ਹੋਈ, ਪਰ ਸਾਡੇ ਗੁਰੂ ਸਾਹਿਬਾਨ ਨੇ ਇਕ ਦਿਨ ਵਿੱਚ ਸਮੁੱਚੀ ਸਿੱਖ ਕੌਮ ਪੈਦਾ ਕਰ ਦਿੱਤੀ ਅਤੇ ਸਮੁੱਚੀ ਕੌਮ ਦੇ ਨਾਮ ਨਾਲ ਸਿੰਘ ਤੇ ਕੌਰ ਲੱਗਣ ਲੱਗ ਗਿਆ | ਇਸ ਮੌਕੇ ਰਣਵੀਰ ਸਿੰਘ ਬੱਲ, ਸੇਵਾ ਮੁਕਤ ਐਸ.ਐਸ.ਪੀ ਰਜਿੰਦਰ ਸਿੰਘ, ਐਸ.ਐਸ.ਪੀ. ਕੰਵਰਦੀਪ ਸਰਾਏ, ਅਮਰਜੀਤ ਸਿੰਘ ਕੰਗ, ਬੁੱਕਣ ਸਿੰਘ ਬੱਲ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ, ਪ੍ਰਧਾਨ ਸੁਰਿੰਦਰ ਸਿੰਘ ਹੋਠੀ, ਜਗਜੀਤ ਸਿੰਘ, ਰਾਜਵੀਰ ਸਿੰਘ ਬੱਲ , ਬਲਜੀਤ ਸਿੰਘ ਮੋਖੇ, ਸੁਰਿੰਦਰ ਸਿੰਘ ਬੱਲ , ਮੇਵਾ ਸਿੰਘ, ਮੱਖਣ ਸਿੰਘ ਬੱਲ, ਸੂਬੇਦਾਰ ਰਣਜੀਤ ਸਿੰਘ, ਗੁਰਪਿਆਰ ਸਿੰਘ ਹੋਠੀ, ਅਰਜਨ ਸਿੰਘ ਬਿੱਟੂ, ਅਜੀਤ ਸਿੰਘ ਬੱਲ, ਬਾਬਾ ਭੋਲਾ ਸਿੰਘ, ਨੰਬਰਦਾਰ ਅਮਰੀਕ ਸਿੰਘ, ਸਾਬਕਾ ਸਰਪੰਚ ਹਰਸੁਲਿੰਦਰ ਸਿੰਘ ਢਿੱਲੋਂ, ਦਿਲਬਾਗ ਸਿੰਘ ਤਲਵੰਡੀ ਭੀਲਾਂ, ਨੰਬਰਦਾਰ ਕੁਲਵੰਤ ਸਿੰਘ, ਨੰਬਰਦਾਰ ਬੂਟਾ ਸਿੰਘ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਦੀ ਨਵੀਂ ਦਾਣਾ ਮੰਡੀ ਦਾ ਕੰਮ 15-20 ਦਿਨਾਂ 'ਚ ਹੋਵੇਗਾ ਸ਼ੁਰੂ- ਪਿੰਦਰ ਪੰਡੋਰੀ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ 'ਚ ਧੂਮਧਾਮ ਨਾਲ ਮਨਾਇਆ ਵਿਸਾਖੀ ਦਾ ਤਿਓਹਾਰ
Ad Position 24