18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ਼ਾਹਕੋਟ ਦੀ ਨਵੀਂ ਦਾਣਾ ਮੰਡੀ ਦਾ ਕੰਮ 15-20 ਦਿਨਾਂ 'ਚ ਹੋਵੇਗਾ ਸ਼ੁਰੂ- ਪਿੰਦਰ ਪੰਡੋਰੀ <br/>

Ad Position 21
No active advertisement
ਅਜੀਤ ਡੈਸਕ 17-04-2026
ਸ਼ਾਹਕੋਟ, 16 ਅਪ੍ਰੈਲ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਸ਼ਹਿਰ ਦੇ ਬਾਹਰਵਾਰ ਮੰਡੀ ਬੋਰਡ ਵਲੋਂ ਐਕਵਾਇਰ ਕੀਤੀ ਗਈ ਜ਼ਮੀਨ 'ਤੇ ਬਣਨ ਜਾ ਰਹੀ ਨਵੀਂ ਅਨਾਜ ਮੰਡੀ ਦਾ ਕੰਮ 15-20 ਦਿਨਾਂ ਵਿਚ ਸ਼ੁਰੂ ਹੋ ਜਾਵੇਗਾ ਅਤੇ ਪ੍ਰਸ਼ਾਸਨ ਤੇ ਮੰਡੀ ਬੋਰਡ ਵਲੋਂ ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਹ ਪ੍ਰਗਟਾਵਾ 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਨੇ ਸ਼ਾਹਕੋਟ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਮੰਡੀ ਕਮੇਟੀ ਦੇ ਦਫ਼ਤਰ ਵਿਖੇ ਆੜ੍ਹਤੀਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਦੀ ਲੰਮੇ ਸਮੇਂ ਦੀ ਮੰਗ ਜਲਦ ਪੂਰੀ ਹੋਣ ਜਾ ਰਹੀ ਹੈ | ਪੰਡੋਰੀ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਲੰਧਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ 'ਆਪ' ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਮੁੱਖ ਮੰਤਰੀ ਮਾਨ ਨੇ ਹਰ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਵਲੋਂ ਸ਼ਾਹਕੋਟ ਦੀ ਨਵੀਂ ਅਨਾਜ ਮੰਡੀ ਦਾ ਕੰਮ ਨਾ ਸ਼ੁਰੂ ਹੋਣ ਬਾਰੇ ਮੁੱਖ ਮੰਤਰੀ ਮਾਨ ਨੂੰ ਜਾਣੂ ਕਰਵਾਇਆ ਗਿਆ, ਜਿਸ 'ਤੇ ਮੁੱਖ ਮੰਤਰੀ ਨੇ ਮੌਕੇ 'ਤੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਵੀਂ ਮੰਡੀ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ ਬਾਰੇ ਹੁਕਮ ਜਾਰੀ ਕੀਤੇ | ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਨਵੀਂ ਮੰਡੀ ਦੀ ਸ਼ੁਰੂਆਤ ਕਰਨ ਲਈ ਪ੍ਰਸ਼ਾਸਨ ਵਲੋਂ ਮੀਟਿੰਗ ਵੀ ਸੱਦ ਲਈ ਗਈ ਹੈ | ਪੰਡੋਰੀ ਨੇ ਕਿਹਾ ਕਿ ਨਵੀਂ ਮੰਡੀ ਦੇ ਬਣਨ ਵਿਚ ਵਿਘਨ ਪਾਉਣ ਵਾਲਿਆਂ ਨਾਲ ਪ੍ਰਸ਼ਾਸਨ ਵਲੋਂ ਨਜਿੱਠਿਆ ਜਾਵੇਗਾ | ਨਵੀਂ ਮੰਡੀ ਬਣਨ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਵੱਡਾ ਫ਼ਾਇਦਾ ਹੋਵੇਗਾ | ਇਸ ਮੌਕੇ ਏ.ਡੀ.ਐੱਮ.ਓ ਤਜਿੰਦਰ ਕੁਮਾਰ, ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਸੰਜੀਵ ਗੁਪਤਾ ਪ੍ਰਧਾਨ ਮੰਡੀ ਕਮੇਟੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ਨਾ ਫੁੱਟਬਾਲ ਟਰੇਨਿੰਗ ਸੈਂਟਰ ਵਲੋਂ ਲੀਗ ਸ਼ੁਰੂ ਅਗਲੀ ਖ਼ਬਰ ਗੁ. ਬਾਬਾ ਭਾਗੋ ਜੀ ਬੱਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਪੁਰਬ ਮਨਾਇਆ <br/>
Ad Position 24