ਕਰਤਾਰਪੁਰ, 16 ਅਪ੍ਰੈਲ (ਭਜਨ ਸਿੰਘ)-ਕਰਤਾਰਪੁਰ 'ਚ ਵਿਸਾਖੀ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਗੰਗਸਰ ਸਾਹਿਬ ਪਾਤਿਸ਼ਾਹੀ ਪੰਜਵੀਂ ਤੇ ਪਾਤਿਸ਼ਾਹੀ ਛੇਵੀਂ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਰਸੋ ਰੋਜ਼ ਤੋਂ ਆਰੰਭ ਆਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਧਾਰਮਿਕ ਦੀਵਾਨ ਸਜਾਏ ਗਏ ਜਿਸ 'ਚ ਵੱਖ-ਵੱਖ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਤੇ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਤੇ ਭਾਈ ਬਿਕਰਮਜੀਤ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਗਿਆ |ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਥਾਵਾਚਕ ਭਾਈ ਫ਼ਰਿਆਦ ਸਿੰਘ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਦੇ ਨਾਲ ਜੋੜਦਿਆਂ ਸਟੇਜ ਸਕੱਤਰ ਦੀ ਸੇਵਾ ਨਿਭਾਈ ਗਈ | ਪ੍ਰਸਿੱਧ ਢਾਡੀ ਭਾਈ ਸਤਨਾਮ ਸਿੰਘ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ ਗਿਆ ,ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਮੁੱਖ ਸਕੱਤਰ ਭਾਈ ਕੁਲਵੰਤ ਸਿੰਘ ਮੰਨਣ ਵਲੋਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ ਉੱਪਰ ਚੱਲਣ ਅਤੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਭਾਈ ਕੁਲਵੰਤ ਸਿੰਘ ਮੰਨਣ, ਬਾਬਾ ਅਮਰੀਕ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਮੈਨੇਜਰ ਭਾਈ ਕੰਵਲਜੀਤ ਸਿੰਘ, ਪ੍ਰਧਾਨ ਤਿ੍ਲੋਚਨ ਸਿੰਘ, ਬਲਵਿੰਦਰ ਸਿੰਘ ਤਿੰਮੋਵਾਲ , ਬਹਾਦਰ ਸਿੰਘ ਮੱਲੀਆਂ, ਜਗਰੂਪ ਸਿੰਘ ਚੋਹਲਾ, ਬਲਵਿੰਦਰ ਸਿੰਘ ਮਾਗੇਂਕੀ, ਸਰਦੂਲ ਸਿੰਘ ਬੂਟਾ ਸਰਪੰਚ,ਰਣਜੀਤ ਸਿੰਘ ਰਾਣਾ, ਸਰਪੰਚ ਗੁਰਮੇਜ ਸਿੰਘ ਤਲਵਾੜਾ, ਅਮਰਜੀਤ ਸਿੰਘ ਜੰਡੇ ਸਰਾਏ, ਜਰਨੈਲ ਸਿੰਘ, ਜਸਪਾਲ ਸਿੰਘ ਪਾਲਾ ਕਾਹਲਵਾਂ, ਹਰਵਿੰਦਰ ਸਿੰਘ ਰਿੰਕੂ, ਸਮੂਹ ਸਟਾਫ਼ ਗੁਰਦੁਆਰਾ ਗੰਗਸਰ ਸਾਹਿਬ ਤੇ ਗੁਰਦੁਆਰਾ ਥੰਮ ਜੀ ਸਾਹਿਬ ਤੇ ਹਜਾਰਾਂ ਸੰਗਤਾਂ ਗੁਰੂ ਘਰ ਨਤਮਸਤਕ ਹੋ ਰਹੀਆਂ ਸਨ |