05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਹੈਰੋਇਨ ਸਮੇਤ ਨਸ਼ਾ ਤਸਕਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਜਤਿੰਦਰ ਪੰਮੀ)-ਸੀ. ਆਈ. ਏ. ਸਟਾਫ ਦਿਹਾਤੀ ਦੀ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ਜਗਪ੍ਰੀਤ ਸਿੰਘ ਬਾਂਸਲ ਉਰਫ਼ ਜੱਗੀ ਵਾਸੀ ਰੇਲਵੇ ਰੋਡ ਆਦਮਪੁਰ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਆਦਮਪੁਰ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਸੰਬੰਧੀ ਜਾਰੀ ਬਿਆਨ ਰਾਹੀਂ ਐੱਸ. ਐੱਸ. ਪੀ. ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਇੰਚਾਰਜ ਪੁਸ਼ਪ ਬਾਲੀ ਤੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਟੀਮ ਸਮੇਤ ਸੂਚਨਾ ਦੇ ਆਧਾਰ 'ਤੇ ਬੱਸ ਅੱਡਾ ਆਦਮਪੁਰ ਨੇੜੇ ਨਸ਼ੇ ਦੀ ਸਪਲਾਈ ਕਰਨ ਵਾਲੇ ਜਗਪ੍ਰੀਤ ਸਿੰਘ ਬਾਂਸਲ ਨੂੰ ਰੇਲਵੇ ਰੋਡ ਨੇੜੇ ਇਕ ਫਾਸਟ ਫੂਡ ਦੀ ਦੁਕਾਨ 'ਤੇ ਛਾਪੇਮਾਰੀ ਕਰਕੇ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 25 ਗ੍ਰਾਮ ਹੈਰੋਇੰਨ ਬਰਾਮਦ ਕੀਤੀ ਗਈ | ਐੱਸ. ਐੱਸ. ਪੀ. ਵਿਰਕ ਨੇ ਦੱਸਿਆ ਕਿ ਕਾਬੂ ਕੀਤਾ ਜਗਪ੍ਰੀਤ ਸਿੰਘ ਬਾਂਸਲ ਉਰਫ਼ ਜੱਗੀ ਨਸ਼ਾ ਕਰਨ ਦਾ ਆਦੀ ਹੈ | ਉਸ ਖ਼ਿਲਾਫ਼ ਪਹਿਲਾਂ ਵੀ 2020 'ਚ ਥਾਣਾ ਆਦਮਪੁਰ ਵਿਖੇ ਅਸਲ੍ਹਾ ਐਕਟ ਤਹਿਤ ਕੇਸ ਦਰਜ ਹੋਇਆ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਜ਼ਿਲ੍ਹਾ ਕਪੂਰਥਲਾ ਦੇ ਹਮੀਰਾ ਤੇ ਸੁਭਾਨਪੁਰ ਇਲਾਕੇ ਤੋਂ ਸਸਤੇ ਭਾਅ ਹੈਰੋਇਨ ਲਿਆ ਕੇ ਆਦਮਪੁਰ ਤੇ ਭੋਗਪੁਰ ਦੇ ਇਲਾਕੇ 'ਚ ਵੇਚਣ ਦਾ ਧੰਦਾ ਕਰਦਾ ਹੈ | ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ, ਜਿਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿਸ ਕੋਲੋਂ ਇਹ ਹੈਰੋਇੰਨ ਲੈ ਕੇ ਆਇਆ ਸੀ ਤੇ ਅੱਗੇ ਕਿਹੜੇ ਵਿਅਕਤੀਆਂ ਨੂੰ ਵੇਚਣੀ ਸੀ | ਉਨ੍ਹਾਂ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ | ਮੁਲਜ਼ਮ ਜਗਪ੍ਰੀਤ ਸਿੰਘ ਬਾਂਸਲ ਉਰਫ ਜੱਗੀ ਦੀ ਚੱਲ-ਅਚੱਲ ਜਾਇਦਾਦ ਜੋ ਨਸ਼ੇ ਦੇ ਕਾਰੋਬਾਰ ਤੋਂ ਬਣਾਈ ਹੈ, ਕਾਨੂੰਨ ਅਨੁਸਾਰ ਜ਼ਬਤ ਕਰਵਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਅੰਬੇਡਕਰ ਦੇ ਜਨਮ ਦਿਨ ਸੰਬੰਧੀ ਸਮਾਗਮ ਅਗਲੀ ਖ਼ਬਰ ਡੀ. ਸੀ. ਨੂੰ ਮਿਲੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਵਫ਼ਦ ਨੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੰਬੰਧੀ ਦਿੱਤਾ ਮੰਗ-ਪੱਤ...
Ad Position 24
No active advertisement