05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਥਿਆੜਾ ਨੇ ਵੱਖ-ਵੱਖ ਅਨਾਜ ਮੰਡੀਆਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ/ਜਮਸ਼ੇਰ ਖ਼ਾਸ ,17ਅਪ੍ਰੈਲ (ਜਸਪਾਲ ਸਿੰਘ,ਹਰਵਿੰਦਰ ਕੁਮਾਰ) ਜਲੰਧਰ ਛਾਉਣੀ 'ਆਪ' ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਥਿਆੜਾ ਨੇ ਅੱਜ ਜਲੰਧਰ ਛਾਉਣੀ ਅਧੀਨ ਆਉਂਦੇ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ | ਬੀਬੀ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣਾ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਪੜਤਾਲ ਕਰਨਾ ਸੀ | ਇਸ ਮੌਕੇ ਬੀਬੀ ਰਾਜਵਿੰਦਰ ਕੌਰ ਥਿਆੜਾ ਅਤੇ ਹਲਕਾ ਜਲੰਧਰ ਛਾਉਣੀ ਦੇ ਚੇਅਰਮੈਨ ਸੁਭਾਸ਼ ਭਗਤ ਅਤੇ ਸੀਨੀਅਰ ਬਰਾਂਚ ਮੈਨੇਜਰ ਨਵਦੀਪ ਕੌਰ ਖਾਸ ਤੌਰ ਤੇ ਮੌਜੂਦ ਰਹੇ | ਉਨ੍ਹਾਂ ਵੱਲੋਂ ਮੰਡੀਆਂ ਵਿੱਚ ਪਹੁੰਚ ਕੇ ਖਰੀਦ ਪ੍ਰਕਿਰਿਆ ਦੇ ਹਰ ਪੱਖ ਦੀ ਬਰੀਕੀ ਨਾਲ ਜਾਂਚ ਕੀਤੀ ਗਈ, ਜਿਸ ਵਿੱਚ ਤੋਲ ਪ੍ਰਣਾਲੀ, ਭੁਗਤਾਨ ਪ੍ਰਕਿਰਿਆ, ਸਫਾਈ ਪ੍ਰਬੰਧ ਅਤੇ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਸ਼ਾਮਲ ਸਨ | ਦੌਰੇ ਦੌਰਾਨ ਉਨ੍ਹਾਂ ਨੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ | ਕਿਸਾਨਾਂ ਵੱਲੋਂ ਮੁੱਖ ਤੌਰ ਤੇ ਤੁਰੰਤ ਭੁਗਤਾਨ, ਢੁੱਕਵੇਂ ਪ੍ਰਬੰਧ ਅਤੇ ਸੁਚੱਜੀ ਖਰੀਦ ਪ੍ਰਕਿਰਿਆ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ | ਬੀਬੀ ਰਾਜਵਿੰਦਰ ਕੌਰ ਥਿਆੜਾ ਅਤੇ ਚੇਅਰਮੈਨ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਹਰ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ | ਉਨ੍ਹਾਂ ਵੱਲੋਂ ਮੰਡੀਆਂ ਦੇ ਅਧਿਕਾਰੀਆਂ ਅਤੇ ਸੰਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਸੁਚਾਰੂ ਅਤੇ ਤੇਜ਼ ਬਣਾਇਆ ਜਾਵੇ | ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਪਾਣੀ, ਬੈਠਣ ਦੀ ਵਿਵਸਥਾ, ਸਫਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ਉਹਨਾਂ ਕਿਹਾ ਕਿ ਦੌਰੇ ਦੌਰਾਨ ਕਿਸਾਨਾ ਅਤੇ ਆੜ੍ਹਤੀਆਂ ਦੀ ਵੱਡੀ ਗਿਣਤੀ ਮੌਜੂਦ ਰਹੀ, ਜਿਨ੍ਹਾਂ ਨੇ ਸਰਕਾਰੀ ਪ੍ਰਬੰਧਾਂ ਤੇ ਆਪਣਾ ਫੀਡਬੈਕ ਦਿੱਤਾ | ਉਹਨਾਂ ਕਿਹਾ ਕਿ ਕੁੱਲ ਮਿਲਾ ਕੇ ਦੌਰਾ ਸੰਤੋਸ਼ਜਨਕ ਰਿਹਾ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸਹੀ ਢੰਗ ਨਾਲ ਚੱਲ ਰਹੀ ਪਾਈ ਗਈ | ਬੀਬੀ ਥਿਆੜਾ ਕਿਹਾ ਕਿ ਕਿਹਾ ਆਉਣ ਵਾਲੇ ਦਿਨਾਂ ਵਿੱਚ ਵੀ ਮੰਡੀਆਂ ਦੇ ਦੌਰੇ ਜਾਰੀ ਰਹਿਣਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਚੱਲਦੀ ਰਹੇ |
Ad Position 22
No active advertisement
ਪਿਛਲੀ ਖ਼ਬਰ ਨਿਗਮ ਵਰਕਸ਼ਾਪ 'ਚ ਸੀਵਰੇਜ ਜਾਮ ਦੀ ਹੱਲ ਨਹੀਂ ਹੋਈ ਸਮੱਸਿਆ ਅਗਲੀ ਖ਼ਬਰ ਜ਼ਿਲ੍ਹੇ 'ਚ ਦਰਜਨ ਦੇ ਕਰੀਬ ਡੀ. ਐੱਸ. ਪੀ./ ਏ. ਸੀ. ਪੀ. ਬਦਲੇ
Ad Position 24
No active advertisement