03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਸ਼ਡਿਊਲ ਜਾਰੀ

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਜਤਿੰਦਰ ਪੰਮੀ)-ਰਾਜ ਚੋਣ ਕਮਿਸਨ ਵਲੋਂ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2026 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਸਡਿਊਲ ਜਾਰੀ ਕੀਤਾ ਗਿਆ ਹੈ | ਇਸ ਸੰਬੰਧੀ ਵਧੀਕ ਡਿਪਟੀ ਕਮਿਸਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਦਿਵਿਆ ਪੀ. ਨੇ ਦੱਸਿਆ ਕਿ ਨਗਰ ਕੌਸਲ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ, ਫਿਲੌਰ ਤੇ ਨਗਰ ਪੰਚਾਇਤ, ਮਹਿਤਪੁਰ, ਲੋਹੀਆਂ ਖਾਸ ਦੀਆਂ ਚੋਣਾਂ ਹੋਣੀਆਂ ਹਨ | ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਯੋਗਤਾ ਮਿਤੀ 23 ਅਪ੍ਰੈਲ ਅਨੁਸਾਰ ਅਪਡੇਟ ਕੀਤੀਆਂ ਜਾਣੀਆਂ ਹਨ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸਨਾ 15 ਅਪ੍ਰੈਲ ਨੂੰ ਕੀਤੀ ਜਾ ਚੁੱਕੀ ਹੈ, ਜਿਸ 'ਤੇ ਦਾਅਵੇ ਤੇ ਇਤਰਾਜ਼ 23 ਤੱਕ ਲਏ ਜਾਣਗੇ | ਉਨ੍ਹਾਂ ਅੱਗੇ ਦੱਸਿਆ ਕਿ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ ਤੱਕ ਕੀਤਾ ਜਾਵੇਗਾ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸਨਾ 5 ਮਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਇਸ ਤੋਂ ਇਲਾਵਾ 20 ਤੇ 21 ਅਪ੍ਰੈਲ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਐਲ.ਪੀ.ਜੀ. ਦੀ ਮੰਗ ਘਟੀ-ਬੁਕਿੰਗ ਘਟ ਕੇ 46-50 ਲੱਖ ਤੱਕ ਪਹੁੰਚੀ ਅਗਲੀ ਖ਼ਬਰ ਸ਼ਹਿਰ 'ਚ ਪਾਣੀ ਦੀ ਕਿੱਲਤ ਦੂਰ ਕਰਨ ਲਈ 75 ਲੱਗਣਗੇ ਨਵੇਂ ਟਿਊਬਵੈੱਲ
Ad Position 24
No active advertisement