03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਰੋਧੀ ਪਾਰਟੀਆਂ ਦੀ ਔਰਤ ਵਿਰੋਧੀ ਸੋਚ ਜਗ ਜ਼ਾਹਿਰ ਹੋਈ-ਬਰਾੜ

Ad Position 21
No active advertisement
ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਜਸਪਾਲ ਸਿੰਘ)-ਸੀਨੀਅਰ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਸ. ਜਗਬੀਰ ਸਿੰਘ ਬਰਾੜ ਨੇ ਲੋਕ ਸਭਾ ਵਿਚ ਮਹਿਲਾ ਰਾਖਵਾਂਕਰਨ ਬਿਲ ਨਾ ਪਾਸ ਹੋਣ 'ਤੇ ਅਫਸੋਸ ਜਾਹਰ ਕਰਦਿਆਂ ਇਸ ਨੂੰ ਵਿਰੋਧੀ ਪਾਰਟੀਆਂ ਦੀ ਔਰਤ ਵਿਰੋਧੀ ਸੋਚ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਬਿਲ ਦਾ ਵਿਰੋਧ ਕਰਕੇ ਵਿਰੋਧੀ ਪਾਰਟੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਔਰਤਾਂ ਨੂੰ ਅੱਗੇ ਵੱਧਦਾ ਨਹੀਂ ਦੇਖਣਾ ਚਾਹੁੰਦੀਆਂ | ਸ. ਬਰਾੜ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਔਰਤ ਵਿਰੋਧੀ ਰਹੀ ਹੈ ਤੇ ਹੁਣ ਇਸ ਬਿੱਲ ਦਾ ਵਿਰੋਧ ਕਰਕੇ ਇਕ ਵਾਰ ਫਿਰ ਕਾਂਗਰਸ ਤੇ ਉਸਦੀਆਂ ਸਹਿਯੋਗੀ ਪਾਰਟੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਮਾਨਸਿਕਤਾ ਅੱਜ ਵੀ ਸਦੀਆਂ ਪੁਰਾਣੀ ਔਰਤ ਵਿਰੋਧੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਭਰ ਦੀਆਂ ਔਰਤਾਂ ਵਿਰੋਧੀ ਪਾਰਟੀਆਂ ਨੂੰ ਇਸ ਲਈ ਕਦੇ ਵੀ ਮੁਆਫ ਨਹੀਂ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਮਾਨਵ ਸਹਿਯੋਗ ਸਕੂਲ ਜਲੰਧਰ ਨੇ ਕਾਮਯਾਬੀ ਦੇ ਨਵੇਂ ਆਕਾਸ਼ ਛੂਹੇ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਪਬਲਿਕ ਸਕਲੂ ਡੱਲਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24
No active advertisement